ਪੰਜਾਬ

punjab

ETV Bharat / bharat

ਭਾਰੀ ਮੀਂਹ ਦੇ ਕਾਰਨ ਦਹਿਲਿਆ ਉੱਤਰ ਪ੍ਰਦੇਸ਼, ਦਰਜ਼ਨ ਤੋ ਵੱਧ ਮੌਤਾਂ - ਮੀਂਹ ਕਾਰਨ ਜਨਜੀਵਨ ਪ੍ਰਭਾਵਿਤ

ਸੀਐਮ ਯੋਗੀ ਨੇ ਸੀਨੀਅਰ ਅਧਿਕਾਰੀਆਂ ਨੂੰ ਯੂਪੀ ਦੇ ਸਾਰੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਹਫੜਾ-ਦਫੜੀ ਕਾਰਨ ਰਾਹਤ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਆਫ਼ਤ ਦੇ ਮੱਦੇਨਜ਼ਰ ਜ਼ਿਲ੍ਹਿਆਂ ਵਿੱਚ ਰਾਹਤ ਕਾਰਜ ਪ੍ਰਭਾਵਸ਼ਾਲੀ ਢੰਗ ਨਾਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਤਬਾਹੀ ਤੋਂ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। ਪਾਣੀ ਭਰਨ ਦੀ ਸਥਿਤੀ ਵਿੱਚ, ਨਿਕਾਸੀ ਦਾ ਪ੍ਰਬੰਧ ਪਹਿਲ ਦੇ ਅਧਾਰ ‘ਤੇ ਕੀਤਾ ਜਾਣਾ ਚਾਹੀਦਾ ਹੈ। ਯੂਪੀ ਦੇ ਵੱਖ -ਵੱਖ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵਾਪਰੇ ਹਾਦਸੇ ਕਾਰਨ 12 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

ਭਾਰੀ ਮੀਂਹ ਦੇ ਕਾਰਨ ਦਹਿਲਿਆ ਉੱਤਰ ਪ੍ਰਦੇਸ਼, ਦਰਜ਼ਨ ਤੋ ਵੱਧ ਮੌਤਾਂ
ਭਾਰੀ ਮੀਂਹ ਦੇ ਕਾਰਨ ਦਹਿਲਿਆ ਉੱਤਰ ਪ੍ਰਦੇਸ਼, ਦਰਜ਼ਨ ਤੋ ਵੱਧ ਮੌਤਾਂ

By

Published : Sep 17, 2021, 5:05 PM IST

ਨਵੀਂ ਦਿੱਲੀ: ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਹਫੜਾ -ਦਫੜੀ ਕਾਰਨ ਸਰਕਾਰ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਂਹ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਨਗਰ ਨਿਗਮ ਅਤੇ ਪੰਚਾਇਤੀ ਰਾਜ ਵਿਭਾਗ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਮੈਦਾਨ ਵਿੱਚ ਉੱਤਰ ਆਉਣ ਅਤੇ ਰਿਕਾਰਡ ਤੋੜ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪੀੜਤ ਲੋਕਾਂ ਤੱਕ ਹਰ ਤਰ੍ਹਾਂ ਦੀ ਰਾਹਤ ਮੁਹੱਈਆ ਕਰਵਾਈ ਜਾਵੇ।

ਮੁੱਖ ਮੰਤਰੀ ਨੇ ਸਿਹਤ ਵਿਭਾਗ ਅਤੇ ਨਗਰ ਨਿਗਮ ਨੂੰ ਕਿਹਾ ਕਿ ਹੈ ਕਿ ਇਸ ਗੱਲ ਵੱਲ ਜ਼ਰੂਰ ਧਿਆਨ ਦਿੱਤਾ ਜਾਵੇ ਕਿ ਪਾਣੀ ਭਰਨ ਕਾਰਨ ਕੋਈ ਬਿਮਾਰੀ ਨਾ ਫੈਲ ਜਾਵੇ। ਜ਼ਿਕਰਯੋਗ ਹੈ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ ਅਤੇ ਕਈ ਨੁਕਸਾਨ ਵੀ ਹੋਏ ਹਨ। ਜਿਸ ਬਾਰੇ ਮੁੱਖ ਮੰਤਰੀ ਨੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਮੈਦਾਨ ਵਿੱਚ ਜਾਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਵੀਰਵਾਰ ਰਾਤ ਨੂੰ ਵੀ ਮੁੱਖ ਮੰਤਰੀ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਰਾਜ ਦੇ ਕਈ ਇਲਾਕਿਆਂ ਵਿੱਚ ਬਹੁਤ ਜ਼ਿਆਦਾ ਮੀਂਹ ਦੇ ਮੱਦੇਨਜ਼ਰ ਪੂਰੀ ਤਿਆਰੀ ਨਾਲ ਰਾਹਤ ਕਾਰਜ ਚਲਾਉਣ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਕਿਹਾ ਕਿ ਸੀਨੀਅਰ ਅਧਿਕਾਰੀਆਂ ਨੂੰ ਖੇਤਰ ਦਾ ਦੌਰਾ ਕਰਨਾ ਚਾਹੀਦਾ ਹੈ ਅਤੇ ਰਾਹਤ ਕਾਰਜਾਂ 'ਤੇ ਨਜ਼ਰ ਰੱਖਣੀ ਚਾਹੀਦੀ ਹੈ।

ਦੱਸ ਦੇਈਏ ਕਿ ਯੂਪੀ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਦੇ ਚੱਲਦੇ ਰਾਜ ਦੇ ਵੱਖ -ਵੱਖ ਜ਼ਿਲ੍ਹਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਲਗਾਤਾਰ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਰਿਹਾਇਸ਼ੀ ਮਕਾਨ ਢਿੱਗ ਗਏ ਹਨ। ਜਿਸ ਵਿੱਚ ਕਈ ਲੋਕਾਂ ਦੇ ਮਰਨ ਦੀ ਜਾਣਕਾਰੀ ਹੈ। ਵੀਰਵਾਰ ਨੂੰ ਰਾਜਧਾਨੀ ਲਖਨਊ ਸਮੇਤ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ, ਜਿਸ ਕਾਰਨ ਸੜਕਾਂ, ਗਲੀਆਂ, ਇਲਾਕਿਆਂ ਅਤੇ ਘਰਾਂ ਵਿੱਚ ਪਾਣੀ ਭਰ ਗਿਆ।

ਘਰਾਂ ਦੇ ਅੰਦਰ ਮੀਂਹ ਦਾ ਪਾਣੀ ਦਾਖਿਲ ਹੋਣ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਭਾਰੀ ਮੀਂਹ ਕਾਰਨ ਕਈ ਦਰੱਖਤ ਸੜਕਾਂ 'ਤੇ ਡਿੱਗ ਗਏ। ਜਿਸ ਕਾਰਨ ਲੰਮੇ ਸਮੇਂ ਤੱਕ ਆਵਾਜਾਈ ਵਿੱਚ ਵਿਘਨ ਪਿਆ। ਬਿਜਲੀ ਸਪਲਾਈ ਵੀ ਲੰਮੇ ਸਮੇਂ ਲਈ ਬੰਦ ਕਰਨੀ ਪਈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਸ ਬਾਰੇ ਅਲਰਟ ਜਾਰੀ ਕੀਤਾ ਹੈ। ਰਾਜ ਸਰਕਾਰ ਨੇ 17 ਅਤੇ 18 ਸਤੰਬਰ ਨੂੰ ਦੋ ਦਿਨਾਂ ਲਈ ਰਾਜ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦਾ ਐਲਾਨ ਕੀਤਾ ਹੈ। ਯੂਪੀ ਦੇ ਵੱਖ -ਵੱਖ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵਾਪਰੇ ਹਾਦਸੇ ਕਾਰਨ 12 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 'ਤੇ ਸੋਸ਼ਲ ਮੀਡੀਆ 'ਤੇ ਟ੍ਰੈਂਡਿੰਗ ਵਿਚ ਹੈ 'ਬੇਰੋਜ਼ਗਾਰੀ ਦਿਵਸ'

ABOUT THE AUTHOR

...view details