ਨਵੀਂ ਦਿੱਲੀ: ਹਿਜਾਬ ਵਿਵਾਦ ਮਾਮਲੇ 'ਚ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ (All India Muslim Personal Law Board) ਨੇ ਕਰਨਾਟਕ ਹਾਈ ਕੋਰਟ (Karnataka High Court) ਦੇ ਹੁਕਮਾਂ ਖਿਲਾਫ ਹੁਣ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਬੋਰਡ ਨੇ ਹਾਈ ਕੋਰਟ ਦੇ ਉਸ ਫੈਸਲੇ ਨੂੰ ਸਿਖਰਲੀ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ, ਜਿਸ ’ਚ ਵਿਦਿਅਕ ਅਦਾਰਿਆਂ ਵਿੱਚ ਹਿਜਾਬ ਉੱਤੇ ਪਾਬੰਦੀ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ
ਇਸ ਸਬੰਧ ਵਿਚ ਐਡਵੋਕੇਟ ਐਮਆਰ ਸ਼ਮਸ਼ਾਦ ਰਾਹੀਂ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ‘ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਅਤੇ ਦੋ ਮੁਸਲਿਮ ਮਹਿਲਾ ਮੈਂਬਰਾਂ ਨੇ ਕਰਨਾਟਕ ਹਾਈ ਕੋਰਟ ਦੇ 15 ਮਾਰਚ ਦੇ ਉਸ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ, ਜਿਸ ਵਿਚ ਸਰਕਾਰ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ। ਸਕੂਲਾਂ ਅਤੇ ਕਾਲਜਾਂ ਵਿੱਚ ਡਰੈੱਸ ਕੋਡ ਨੂੰ ਬਰਕਰਾਰ ਰੱਖਿਆ ਗਿਆ ਹੈ।