ਨਵੀਂ ਦਿੱਲੀ: ਕਰਤਾਰਪੁਰ ਸਾਹਿਬ ਲਾਂਘਾ (kartarpur corridor), ਜਿਸ ਨੂੰ ਖੋਲ੍ਹਣ ਲਈ ਸਿੱਖ ਸੰਗਤ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਕਰ ਰਹੀ ਹੈ। ਉਥੇ ਹੀ ਪੰਜਾਬ ਭਾਜਪਾ (Punjab BJP) ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਹੈ, ਜਿਸ ਵਿੱਚ ਸੰਭਾਵਨਾ ਇਹ ਲਗਾਈ ਜਾ ਰਹੀ ਹੈ ਕਿ ਪੰਜਾਬ ਭਾਜਪਾ ਲੀਡਰਸ਼ਿਪ ਨੇ ਕਰਤਾਰਪੁਰ ਸਾਹਿਬ ਲਾਂਘਾ (kartarpur corridor) ਖੋਲ੍ਹਣ ਸਬੰਧੀ ਚਰਚਾ ਕੀਤੀ ਹੈ।
ਕੋਰੋਨਾ ਨੇ ਪੂਰੀ ਦੁਨੀਆਂ ਨੂੰ ਇੱਕ ਵਾਰ ਰੋਕ ਦਿੱਤਾ ਸੀ, ਇਸੇ ਦੇ ਚੱਲਦੇ ਬੇਸ਼ੱਕ ਹੁਣ ਮੁੱਖ ਗੱਡੀ ਲੀਹ ’ਤੇ ਆ ਰਹੀ ਹੈ, ਪਰ ਕੁਝ ਫੈਸਲੇ ਅਜੇ ਵੀ ਬਾਕੀ ਹਨ। ਇਹਨਾਂ ਵਿੱਚ ਇੱਕ ਮੁੱਖ ਹੈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ (kartarpur corridor) ਜੋ ਕਿ ਕੋਰੋਨਾ ਸਮੇਂ ਤੋਂ ਹੀ ਬੰਦ ਹੈ। ਹੁਣ ਕਰਤਾਰਪੁਰ ਸਾਹਿਬ ਲਾਂਘਾ (kartarpur corridor) ਖੋਲ੍ਹਣ ਦੀ ਮੰਗ ਤੇਜ ਹੋ ਰਹੀ ਹੈ। ਬੀਤੇ ਦਿਨ ਪੰਜਾਬ ਭਾਜਪਾ (Punjab BJP) ਦੀ ਲੀਡਰਸ਼ਿਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਂਘਾ (kartarpur corridor) ਖੋਲ੍ਹਣ ਦੀ ਮੰਗ ਕੀਤੀ ਹੈ।
ਉਥੇ ਹੀ ਹੁਣ ਪੰਜਾਬ ਭਾਜਪਾ (Punjab BJP) ਲੀਡਪਸ਼ਿਪ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਹੈ। ਇਸ ਵੀ ਸੰਭਾਵਨਾ ਇਹ ਜਤਾਈ ਜਾ ਰਹੀ ਹੈ ਕਿ ਪੰਜਾਬ ਭਾਜਪਾ (Punjab BJP) ਲੀਡਰਸ਼ਿਪ ਨੇ ਰਾਸ਼ਟਰਪਤੀ ਅੱਗੇ ਵੀ ਲਾਂਘਾ ਖੋਲ੍ਹਣ (kartarpur corridor) ਦੀ ਮੰਗ ਕੀਤੀ ਹੈ। ਇਸ ਸਬੰਧੀ ਅਜੇ ਪੁਸ਼ਟੀ ਨਹੀਂ ਹੈ ਕਿ ਕਿਹੜੇ-ਕਿਹੜੇ ਮੁੱਦਿਆ ਨੂੰ ਲੈ ਕੇ ਪੰਜਾਬ ਭਾਜਪਾ (Punjab BJP) ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ।
ਪੰਜਾਬ ਭਾਜਪਾ (Punjab BJP) ਲੀਡਰਸ਼ਿਪ ਨੇ ਜਿੱਥੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਕੀਤੀ। ਉਥੇ ਹੀ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ। ਦੱਸ ਦਈਏ ਕਿ ਇਸ ਦੌਰਾਨ ਪੰਜਾਬ ਭਾਜਪਾ (Punjab BJP) ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਭਾਜਪਾ ਦੇ ਦੋਵੇਂ ਜਨਰਲ ਮੰਤਰੀ ਦੁਸ਼ਯੰਤ ਗੌਤਮ, ਤਰੁਣ ਚੁੱਘ, ਪੰਜਾਬ ਭਾਜਪਾ ਦੇ ਜ਼ੋਨਲ ਇੰਚਾਰਜ ਸੌਦਾਨ ਸਿੰਘ ਅਤੇ ਕਈ ਹੋਰ ਆਗੂ ਮੌਜੂਦ ਸਨ।