ਮੁੰਬਈ: ਗ੍ਰਹਿ ਮੰਤਰੀ ਅਮਿਤ ਸ਼ਾਹ ਹਾਲ ਹੀ ਵਿੱਚ ਮੁੰਬਈ ਪਹੁੰਚੇ ਸੀ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਕਾਫੀ ਦੇਰ ਤੱਕ ਅਮਿਤ ਸ਼ਾਹ ਦੇ ਆਲੇ-ਦੁਆਲੇ ਘੁੰਮਦਾ ਰਿਹਾ। ਸ਼ੱਕੀ ਦਾ ਨਾਂ ਹੇਮੰਤ ਪਵਾਰ ਦੱਸਿਆ ਜਾ ਰਿਹਾ ਹੈ।
ਮੁੰਬਈ ਦੌਰੇ ਦੌਰਾਨ ਅਮਿਤ ਸ਼ਾਹ ਦੀ ਸੁਰੱਖਿਆ ਵਿੱਚ ਕੁਤਾਹੀ, ਦੋਸ਼ੀ ਗ੍ਰਿਫਤਾਰ - ਅਮਿਤ ਸ਼ਾਹ ਦੀ ਸੁਰੱਖਿਆ
ਗ੍ਰਹਿ ਮੰਤਰੀ ਅਮਿਤ ਸ਼ਾਹ ਹਾਲ ਹੀ ਵਿੱਚ ਮੁੰਬਈ ਦੌਰੇ ਉੱਤੇ ਗਏ ਸੀ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇੱਕ ਸ਼ੱਕੀ ਵਿਅਕਤੀ ਉਨ੍ਹਾਂ ਦੇ ਆਲੇ ਦੁਆਲੇ ਘੁੰਮ ਰਿਹਾ ਸੀ। ਜਿਸ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਅਮਿਤ ਸ਼ਾਹ ਦੀ ਸੁਰੱਖਿਆ ਵਿੱਚ ਕੁਤਾਹੀ
ਮੁੰਬਈ ਪੁਲਿਸ ਨੇ ਇਸ ਮਾਮਲੇ 'ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਵਿਅਕਤੀ ਆਂਧਰਾ ਪ੍ਰਦੇਸ਼ ਦੇ ਇੱਕ ਸੰਸਦ ਮੈਂਬਰ ਦਾ ਪੀਏ ਹੈ। ਮੁੰਬਈ ਦੇ ਮਾਲਾਬਾਰ ਹਿੱਲ ਸਥਿਤ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਰਿਹਾਇਸ਼ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫੇਰੀ ਦੌਰਾਨ ਉਹ ਸ਼ੱਕੀ ਢੰਗ ਨਾਲ ਘੁੰਮ ਰਿਹਾ ਸੀ। ਜਾਣਕਾਰੀ ਅਨੁਸਾਰ ਪੁਲਿਸ ਨੇ ਮੁਲਜ਼ਮ ਨੂੰ 5 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਇਹ ਵੀ ਪੜੋ:ਹਾਰ ਤੋਂ ਬਾਅਦ ਅਫਗਾਨ ਪ੍ਰਸ਼ੰਸਕ ਹੋਏ ਬੇਕਾਬੂ, ਸੁੱਟੀਆਂ ਕੁਰਸੀਆਂ, ਪਾਕਿਸਤਾਨੀਆਂ ਨੂੰ ਬਣਾਇਆ ਨਿਸ਼ਾਨਾ
Last Updated : Sep 8, 2022, 10:07 AM IST