ਉਦੈਪੁਰ: ਕੇਂਦਰੀ ਜਾਂਚ ਏਜੰਸੀ ਉਦੈਪੁਰ ਕਤਲ ਕੇਸ ਦੀ ਜਾਂਚ ਕਰਨ ਜਾ ਰਹੀ ਹੈ। ਇਸ ਦੇ ਹੁਕਮ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹਨ। ਗ੍ਰਹਿ ਮੰਤਰਾਲੇ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਉਦੈਪੁਰ 'ਚ ਦਰਜ਼ੀ ਦੀ ਹੱਤਿਆ ਦੀ ਜਾਂਚ ਆਪਣੇ ਹੱਥ 'ਚ ਲੈਣ ਦੇ ਨਿਰਦੇਸ਼ ਦਿੱਤੇ ਹਨ। ਗ੍ਰਹਿ ਮੰਤਰਾਲੇ ਨੇ ਟਵੀਟ ਕਰਕੇ ਕਿਹਾ ਕਿ ਕਿਸੇ ਵੀ ਸੰਗਠਨ ਦੀ ਸ਼ਮੂਲੀਅਤ ਅਤੇ ਅੰਤਰਰਾਸ਼ਟਰੀ ਸਬੰਧਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ।
ਦੱਸ ਦੇਈਏ ਕਿ ਮੰਗਲਵਾਰ ਨੂੰ ਦੋ ਹਮਲਾਵਰਾਂ ਨੇ ਦਿਨ ਦਿਹਾੜੇ ਕਨ੍ਹਈਆ ਲਾਲ ਨਾਮ ਦੇ ਦਰਜ਼ੀ ਦੀ ਹੱਤਿਆ ਕਰ ਦਿੱਤੀ ਸੀ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਸ ਦੌਰਾਨ ਖਬਰ ਆ ਰਹੀ ਹੈ ਕਿ ਹਮਲਾਵਰਾਂ ਦੇ ਤਾਰਾਂ ਅੱਤਵਾਦੀ ਸੰਗਠਨ ਨਾਲ ਜੁੜੀਆਂ ਹੋਈਆਂ ਹਨ। ਦੋਵੇਂ ਰਾਜਸਥਾਨ ਪੁਲੀਸ ਦੇ ਕਬਜ਼ੇ ਵਿੱਚ ਹਨ। ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ NIA ਨੂੰ ਜਾਂਚ ਦਾ ਜ਼ਿੰਮਾ ਲੈਣ ਦੇ ਹੁਕਮ ਦਿੱਤੇ ਹਨ।