ਨਾਗੌਰ :ਹਨੂਮਾਨਗੜ੍ਹ ਰਾਜਸਥਾਨ 'ਚ ਸ਼ਨੀਵਾਰ ਦੀ ਸਵੇਰ ਸੜਕ ਹਾਦਸਿਆਂ ਨਾਲ ਮੰਦਭਾਗੀ ਸਵੇਰ ਸਾਬਿਤ ਹੋਈ, ਜਿੱਥੇ ਦੋ ਵੱਖ-ਵੱਖ ਹਾਦਸਿਆਂ 'ਚ ਪੰਜ ਲੋਕਾਂ ਦੀ ਮੌਤ ਹੋ ਗਈ। ਨਾਗੌਰ ਜ਼ਿਲ੍ਹੇ ਵਿੱਚ ਜਿੱਥੇ ਦੋ ਟਰਾਲਿਆਂ ਦੀ ਟੱਕਰ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸੇ ਦੌਰਾਨ ਹਨੂੰਮਾਨਗੜ੍ਹ ਵਿੱਚ ਪੈਦਲ ਜਾ ਰਹੇ ਸ਼ਰਧਾਲੂਆਂ ਨੂੰ ਡੰਪਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ।
Horrific Road Accident News : ਰਾਜਸਥਾਨ 'ਚ ਵੱਖ-ਵੱਖ ਥਾਵਾਂ 'ਤੇ ਹੋਏ ਭਿਆਨਕ ਸੜਕ ਹਾਦਸਿਆਂ ਨੇ 5 ਲੋਕਾਂ ਦੀ ਲਈ ਜਾਨ
ਰਾਜਸਥਾਨ ਦੇ ਨਾਗੌਰ ਅਤੇ ਹਨੂੰਮਾਨਗੜ੍ਹ ਜ਼ਿਲ੍ਹਿਆਂ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦੋ ਵੱਖ-ਵੱਖ ਹਾਦਸਿਆਂ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਸ਼ਰਧਾਲੂ ਹਰਿਆਣਾ ਦੇ ਰਹਿਣ ਵਾਲੇ ਸਨ। (Horrific Road accident in Nagaur and Hanumangarh Rajasthan)
Published : Sep 23, 2023, 2:13 PM IST
ਨਾਗੌਰ 'ਚ ਤਿੰਨ ਦੀ ਮੌਤ: ਨਾਗੌਰ ਜ਼ਿਲੇ ਦੇ ਮੁੰਡਵਾ ਇਲਾਕੇ 'ਚ ਜੰਜਾਲਾ ਨੇੜੇ ਸ਼ਨੀਵਾਰ ਸਵੇਰੇ ਇਕ ਸੜਕ ਹਾਦਸਾ ਹੋਇਆ, ਜਿਸ 'ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਨੈਸ਼ਨਲ ਹਾਈਵੇਅ ਨਾਗੌਰ ਰੋਡ 'ਤੇ ਵਾਪਰਿਆ, ਜਿੱਥੇ ਦੋ ਟਰਾਲਿਆਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋਵੇਂ ਵਾਹਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਮਲਬੇ ਹੇਠ ਦੱਬੇ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਸਥਾਨਕ ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ। ਹਾਦਸੇ 'ਚ ਗੰਭੀਰ ਜ਼ਖਮੀ ਹੋਏ ਵਿਅਕਤੀ ਨੂੰ ਮੁੰਡਵਾ ਦੇ ਸਰਕਾਰੀ ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਹਿਲੇ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਕੁਚੇਰਾ ਅਤੇ ਮੁੰਡਵਾ ਪੁਲਿਸ ਮੌਕੇ 'ਤੇ ਪਹੁੰਚ ਗਈ। ਹਾਦਸਾ ਸਵੇਰੇ ਕਰੀਬ 5 ਵਜੇ ਵਾਪਰਿਆ।
- Canada Advise Pannu: ਕੈਨੇਡਾ ਦੇ ਰੱਖਿਆ ਮੰਤਰੀ ਨੇ ਖਾਲਿਸਤਾਨੀ ਗੁਰਪਤਵੰਤ ਪੰਨੂ ਨੂੰ ਦਿੱਤੀ ਨਸੀਹਤ, ਕਿਹਾ-ਇੱਥੇ ਨਫਰਤ ਫੈਲਾਉਣ ਵਾਲਿਆਂ ਲਈ ਨਹੀਂ ਕੋਈ ਥਾਂ
- School Girl Jump From Third Floor: ਵਿਦਿਆਰਥਣ ਨੇ ਨਿੱਜੀ ਸਕੂਲ ਦੀ ਛੱਤ ਤੋਂ ਮਾਰੀ ਛਾਲ, ਗੰਭੀਰ ਜ਼ਖ਼ਮੀ, ਸਕੂਲ ਪ੍ਰਸਾਸ਼ਨ 'ਤੇ ਲਾਪਰਵਾਹੀ ਦੇ ਇਲਜ਼ਾਮ
- Ind vs Aus : ਆਸਟ੍ਰੇਲੀਆ ਨੂੰ ਹਰਾ ਭਾਰਤ ਕ੍ਰਿਕਟ ਦੇ ਸਾਰੇ ਫਾਰਮੈਟ 'ਚ ਨੰਬਰ ਇੱਕ, ਕ੍ਰਿਕਟ ਇਤਿਹਾਸ 'ਚ ਟੀਮ ਇੰਡੀਆ ਅਜਿਹਾ ਕਾਰਨਾਮਾ ਕਰਨ ਵਾਲੀ ਦੂਜੀ ਟੀਮ
ਪੈਦਲ ਜਾ ਰਹੇ ਦੋ ਸ਼ਰਧਾਲੂਆਂ ਦੀ ਮੌਤ: ਹਨੂੰਮਾਨਗੜ੍ਹ ਜ਼ਿਲ੍ਹੇ ਦੇ ਰਾਵਤਸਰ ਵਿੱਚ ਸ਼ਨੀਵਾਰ ਸਵੇਰੇ ਇੱਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਨੁਸਾਰ ਇੱਥੇ ਪੈਦਲ ਜਾ ਰਹੇ ਸ਼ਰਧਾਲੂਆਂ ਨੂੰ ਡੰਪਰ ਨੇ ਕੁਚਲ ਦਿੱਤਾ। ਬੇਕਾਬੂ ਹੋਇਆ ਡੰਪਰ ਟੱਕਰ ਤੋਂ ਬਾਅਦ ਪਲਟ ਗਿਆ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਵਿੱਚ ਮਾਰੇ ਗਏ ਲੋਕ ਪੈਦਲ ਹੀ ਸਾਲਾਸਰ ਜਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਪ੍ਰਹਿਲਾਦ ਅਤੇ ਮਨੋਜ ਵਾਸੀ ਨੀਮਲਾ, ਹਰਿਆਣਾ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਰਾਵਤਸਰ ਥਾਣਾ ਇੰਚਾਰਜ ਅਰੁਣ ਚੌਧਰੀ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਜਾਣਕਾਰੀ ਇਕੱਤਰ ਕੀਤੀ। ਹਾਦਸਾ ਸਵੇਰੇ ਕਰੀਬ 6 ਵਜੇ ਵਾਪਰਿਆ। ਇਸ ਹਾਦਸੇ 'ਚ ਗੰਭੀਰ ਰੂਪ 'ਚ ਜ਼ਖਮੀ ਹੋਏ ਦੋ ਲੋਕਾਂ ਨੂੰ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।