ਰਾਜਸਥਾਨ/ਹਨੂੰਮਾਨਗੜ੍ਹ: ਜ਼ਿਲ੍ਹੇ ਦੇ ਨੌਰੰਗਦੇਸਰ ਵਿੱਚ ਸ਼ਨੀਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਵਿਚ ਦੋ ਬੱਚੇ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਹਾਈਵੇਅ 'ਤੇ ਲੰਮਾ ਜਾਮ ਲੱਗ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਸਾਰੇ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਟਰਾਲਾ ਚਾਲਕ ਆਪਣੀ ਟਰਾਲਾ ਛੱਡ ਕੇ ਫ਼ਰਾਰ ਹੋ ਗਿਆ।
ਓਵਰਟੇਕ ਕਰਨ ਵਾਪਰਿਆ ਹਾਦਸਾ:ਹਨੂੰਮਾਨਗੜ੍ਹ ਟਾਊਨ ਥਾਣੇ ਦੇ ਅਧਿਕਾਰੀ ਵੇਦਪਾਲ ਸ਼ਿਵਰਾਣ ਨੇ ਦੱਸਿਆ ਕਿ ਪਿੰਡ ਨੌਰੰਗਦੇਸਰ ਨੇੜੇ ਓਵਰਟੇਕ ਕਰਦੇ ਸਮੇਂ ਟਰਾਲੇ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ 'ਚ ਕਾਰ ਦੇ ਪਰਖੱਚੇ ਉੱਡ ਗਏ ਅਤੇ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਦੋ ਬੱਚੇ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਬੀਕਾਨੇਰ ਰੈਫ਼ਰ ਕਰ ਦਿੱਤਾ ਗਿਆ ਹੈ। ਹਾਦਸੇ ਤੋਂ ਬਾਅਦ ਟਰਾਆ ਚਾਲਕ ਫਰਾਰ ਹੋ ਗਿਆ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਟਰਾਲਾ ਚਾਲਕ ਨੂੰ ਕਾਬੂ ਕਰਨ ਲਈ ਨਾਕਾਬੰਦੀ ਕਰ ਦਿੱਤੀ।