ਸ਼ਿਮੋਗਾ: ਕਰਨਾਟਕ ਦੇ ਸ਼ਿਮੋਗਾ ਜ਼ਿਲ੍ਹੇ 'ਚ ਵੀਰਵਾਰ ਰਾਤ ਨੂੰ ਇਕ ਵਿਸਫੋਟਕ ਭਰੇ ਟਰੱਕ 'ਚ ਧਮਾਕਾ ਹੋ ਗਿਆ, ਜਿਸ ਨਾਲ ਘੱਟੋ ਘੱਟ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਨੇੜਲੇ ਖੇਤਰ 'ਚ ਝਟਕੇ ਮਹਿਸੂਸ ਕੀਤੇ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।
ਸ਼ਿਮੋਗਾ ਦੇ ਜ਼ਿਲ੍ਹਾ ਕੁਲੈਕਟਰ ਨੇ ਦਿੱਤੀ ਜਾਣਕਾਰੀ
ਸ਼ਿਮੋਗਾ ਦੇ ਜ਼ਿਲ੍ਹਾ ਕੁਲੈਕਟਰ ਨੇ ਦੱਸਿਆ ਕਿ ਸ਼ੁਰੂਆਤ ਵਿੱਚ ਇਹ ਪਾਇਆ ਗਿਆ ਕਿ ਇੱਥੇ ਖੜੀ ਕਾਰ ਵਿੱਚ ਵਿਸਫੋਟਕ ਸਨ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਵਾਹਨ ਇੱਥੇ ਕਿਉਂ ਲਿਆਂਦਾ ਗਿਆ ਸੀ। ਹੁਣ ਤੱਕ, ਅਸੀਂ 2 ਲਾਸ਼ਾਂ ਬਰਾਮਦ ਕੀਤੀਆਂ ਹਨ। ਸੋਸ਼ਲ ਮੀਡੀਆ ਵਿੱਚ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ 10-15 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਦੁੱਖ ਦਾ ਕੀਤਾ ਪ੍ਰਗਟਾਵਾ
ਇਸ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲਿਆਂ ਪ੍ਰਤੀ ਦੁਖ ਜ਼ਾਹਰ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, "ਸ਼ਿਮੋਗਾ ਵਿੱਚ ਜਾਨ-ਮਾਲ ਦੇ ਨੁਕਸਾਨ ਤੋਂ ਦੁੱਖੀ ਹਾਂ।" ਪੀੜਤ ਪਰਿਵਾਰਾਂ ਨਾਲ ਹਮਦਰਦੀ ਹੈ ਕਿ ਜ਼ਖਮੀ ਲੋਕਾਂ ਦੇ ਠੀਕ ਹੋਣ ਦੀ ਅਰਦਾਸ ਕਰਦਾ ਹਾਂ। ਰਾਜ ਸਰਕਾਰ ਪ੍ਰਭਾਵਤ ਲੋਕਾਂ ਨੂੰ ਹਰ ਸੰਭਵ ਮਦਦ ਦੇ ਰਹੀ ਹੈ।