ਨਵੀਂ ਦਿੱਲੀ: ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2023 ਦੀ ਸ਼ੁਰੂਆਤ ਵੱਡੇ ਉਲਟਫੇਰ ਨਾਲ ਹੋਈ ਹੈ। ਇਸ ਟੂਰਨਾਮੈਂਟ ਦੇ ਪਹਿਲੇ ਮੈਚ 'ਚ ਮੇਜ਼ਬਾਨ ਦੇਸ਼ ਨੂੰ ਵੱਡਾ ਝਟਕਾ ਲੱਗਾ ਹੈ। ਮਹਿਲਾ ਟੀ-20 ਵਿਸ਼ਵ ਕੱਪ ਦਾ ਉਦਘਾਟਨੀ ਮੈਚ ਸ਼ੁੱਕਰਵਾਰ 10 ਫਰਵਰੀ ਨੂੰ ਦੱਖਣੀ ਅਫਰੀਕਾ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਗਿਆ। ਇਸ ਮੈਚ 'ਚ ਸ਼੍ਰੀਲੰਕਾ ਨੇ ਦੱਖਣੀ ਅਫਰੀਕਾ ਨੂੰ 3 ਦੌੜਾਂ ਨਾਲ ਹਰਾਇਆ। ਟੀ-20 ਰੈਂਕਿੰਗ 'ਚ 8ਵੇਂ ਨੰਬਰ 'ਤੇ ਕਾਬਜ਼ ਸ਼੍ਰੀਲੰਕਾ ਨੇ ਚੌਥੇ ਨੰਬਰ 'ਤੇ ਕਾਬਜ਼ ਦੱਖਣੀ ਅਫਰੀਕਾ ਨੂੰ ਹਰਾਇਆ। ਇਸ ਟੂਰਨਾਮੈਂਟ ਦੀ ਸ਼ੁਰੂਆਤ 'ਚ ਹੀ ਦੱਖਣੀ ਅਫਰੀਕਾ ਦੀ ਟੀਮ ਨੂੰ ਆਪਣੇ ਹੀ ਘਰ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਅਫਰੀਕਾ ਨੇ ਪਹਿਲਾਂ ਗੇਂਦਬਾਜ਼ੀ ਦਾ ਕੀਤਾ ਸੀ ਫੈਸਲਾ :ਦੱਖਣੀ ਅਫਰੀਕਾ ਅਤੇ ਸ਼੍ਰੀਲੰਕਾ ਵਿਚਾਲੇ ਖੇਡੇ ਗਏ ਮੈਚ 'ਚ ਸ਼੍ਰੀਲੰਕਾ ਦੀ ਟੀਮ ਨੇ ਪਹਿਲਾਂ ਟੌਸ ਮੇਜ਼ਬਾਨ ਟੀਮ ਨੇ ਜਿੱਤਿਆ ਤੇ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਸ਼੍ਰੀਲੰਕਾ ਟੀਮ ਦੇ ਖਿਡਾਰੀਆਂ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੂੰ 130 ਦੌੜਾਂ ਦਾ ਟੀਚਾ ਦਿੱਤਾ। ਆਪਣੇ ਟੀਚੇ ਨੂੰ ਪੂਰਾ ਕਰਨ ਲਈ ਮੇਜ਼ਬਾਨ ਦੱਖਣੀ ਅਫਰੀਕਾ ਦੀ ਟੀਮ 126 ਦੌੜਾਂ 'ਤੇ ਢੇਰ ਹੋ ਗਈ। ਦੱਖਣੀ ਅਫਰੀਕਾ ਦੀ ਟੀਮ ਨੇ ਇਹ ਸਕੋਰ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ ਬਣਾਇਆ। ਦੱਖਣੀ ਅਫਰੀਕਾ ਸਿਰਫ ਤਿੰਨ ਦੌੜਾਂ ਨਾਲ ਖੁੰਝ ਗਿਆ ਅਤੇ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਸ਼੍ਰੀਲੰਕਾਈ ਟੀਮ ਦੇ ਕਪਤਾਨ ਚਮਾਰੀ ਅਟਾਪੱਟੂ ਨੇ ਤੇਜ਼ ਬੱਲੇਬਾਜ਼ੀ ਕਰਦੇ ਹੋਏ ਅਰਧ ਸੈਂਕੜਾ ਬਣਾਇਆ, ਜਿਸ ਲਈ ਚਮਾਰੀ ਨੂੰ ਪਲੇਅਰ ਆਫ ਦਿ ਮੈਚ ਦਾ ਐਵਾਰਡ ਦਿੱਤਾ ਗਿਆ।