ਚੰਡੀਗੜ੍ਹ: ਪੰਜਾਬ ਪੁਲੀਸ ਦੇ ਬਰਖ਼ਾਸਤ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਇੱਕ ਹੋਰ ਝਟਕਾ ਮਿਲਿਆ ਦੀ ਅਗਾਊਂ ਜ਼ਮਾਨਤ ’ਤੇ ਸੁਣਵਾਈ ਕਰਨ ਤੋਂ ਇੱਕ ਹੋ ਜੱਜ ਨੇ ਇਨਕਾਰ ਕਰ ਦਿੱਤਾ ਹੈ। ਦੱਸਦਈਏ ਕਿ ਪਿਛਲੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਐੱਚ.ਐੱਸ ਸਿੱਧੂ ਨੇ ਇਸ ਮਾਮਲੇ ਵਿੱਚ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਮਾਮਲਾ ਚੀਫ਼ ਜਸਟਿਸ ਨੂੰ ਰੈਫਰ ਕੀਤਾ ਗਿਆ ਤੇ ਰੈਫਰ ਕਰਨ ਤੋਂ ਬਾਅਦ ਮਾਮਲਾ ਜਸਟਿਸ ਦੀਪਕ ਸਿੱਬਲ ਦੀ ਕੋਰਟ ਕੋਲ ਸੁਣਵਾਈ ਦੇ ਲਈ ਪਹੁੰਚਿਆ ਸੀ। ਜਸਟਿਸ ਦੀਪਕ ਸਿੱਬਲ ਨੇ ਵੀ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮਾਮਲਾ ਵਾਪਿਸ ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਭੇਜਦੇ ਹੋਏ ਹੋਰ ਬੈਂਚ ਨੂੰ ਰੈਫਰ ਕਰਨ ਦੀ ਅਪੀਲ ਕੀਤੀ ਹੈ।
ਆਈ.ਜੀ. ਪਰਮਰਾਜ ਉਮਰਾਨੰਗਲ ਦੀ ਅਗਾਊਂ ਜ਼ਮਾਨਤ ’ਤੇ ਸੁਣਵਾਈ ਕਰਨ ਤੋਂ ਇੱਕ ਹੋਰ ਜੱਜ ਨੇ ਕੀਤਾ ਇਨਕਾਰ
ਪੰਜਾਬ ਪੁਲਿਸ ਦੇ ਬਰਖ਼ਾਸਤ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਇੱਕ ਹੋਰ ਝਟਕਾ ਮਿਲਿਆ ਦੀ ਅਗਾਊਂ ਜ਼ਮਾਨਤ ’ਤੇ ਸੁਣਵਾਈ ਕਰਨ ਤੋਂ ਇੱਕ ਹੋ ਜੱਜ ਨੇ ਇਨਕਾਰ ਕਰ ਦਿੱਤਾ ਹੈ। ਦੱਸਦਈਏ ਕਿ ਪਿਛਲੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਐੱਚ.ਐੱਸ ਸਿੱਧੂ ਨੇ ਇਸ ਮਾਮਲੇ ਵਿੱਚ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਮਾਮਲਾ ਚੀਫ਼ ਜਸਟਿਸ ਨੂੰ ਰੈਫਰ ਕੀਤਾ ਗਿਆ ਤੇ ਰੈਫਰ ਕਰਨ ਤੋਂ ਬਾਅਦ ਮਾਮਲਾ ਜਸਟਿਸ ਦੀਪਕ ਸਿੱਬਲ ਦੀ ਕੋਰਟ ਕੋਲ ਸੁਣਵਾਈ ਦੇ ਲਈ ਪਹੁੰਚਿਆ ਸੀ।
ਇਹ ਵੀ ਪੜੋ:ਰੇਲ ਰੋਕੋ ਅੰਦੋਲਨ ਨੂੰ ਲੈ ਕੇ ਰੇਲਵੇ ਨੇ ਕੀਤੇ ਵਿਸ਼ੇਸ਼ ਪ੍ਰਬੰਧ, ਸੀਆਰਪੀਐਫ ਦੀ ਵਾਧੂ 20 ਕੰਪਨੀਆਂ ਤਾਇਨਾਤ
ਕੀ ਸੀ ਮਾਮਲਾ ?
ਪਿਛਲੇ ਹਫ਼ਤੇ ਫ਼ਰੀਦਕੋਟ ਕੋਰਟ ਨੇ ਉਮਰਾਨੰਗਲ ਦੀ ਅਗਾਊਂ ਜ਼ਮਾਨਤ ਦੀ ਮੰਗ ਨੂੰ ਖਾਰਿਜ ਕਰ ਦਿੱਤਾ ਸੀ। ਗੋਲ਼ੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਐੱਸ.ਆਈ.ਟੀ. ਨੇ ਪਿਛਲੇ ਸਾਲ ਅਕਤੂਬਰ ਵਿੱਚ ਉਮਰਾਨੰਗਲ ਨੂੰ ਬਹਿਬਲ ਕਲਾਂ ਗੋਲੀਕਾਂਡ ਕੇਸ ਵਿੱਚ ਨਾਮਜ਼ਦ ਕੀਤਾ ਸੀ ਅਤੇ ਇਸ ਸਾਲ 15 ਜਨਵਰੀ ਨੂੰ ਅਦਾਲਤ ਵਿੱਚ ਚਾਰਜਸ਼ੀਟ ਵੀ ਦਾਖ਼ਲ ਕਰ ਦਿੱਤੀ ਸੀ। ਇਸ ਤੋਂ ਬਾਅਦ ਉਮਰਾਨੰਗਲ ਨੇ ਗ੍ਰਿਫ਼ਤਾਰੀ ਤੋਂ ਬਚਣ ਦੇ ਲਈ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੇ ਲਈ ਪਟੀਸ਼ਨ ਦਾਖ਼ਲ ਕੀਤੀ ਸੀ। ਜ਼ਿਲ੍ਹਾ ਅਦਾਲਤ ਤੋਂ ਅਗਾਊਂ ਜ਼ਮਾਨਤ ਖਾਰਿਜ ਹੋਣ ਤੋਂ ਬਾਅਦ ਹੁਣ ਪਰਮਰਾਜ ਉਮਰਾਨੰਗਲ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਗੁਹਾਰ ਲਗਾਈ ਹੈ।
ਇਹ ਵੀ ਪੜੋ:ਨਗਰ ਨਿਗਮ / ਨਗਰ ਕੌਂਸਲ ਦੀਆਂ ਚੋਣਾਂ ਦੇ ਨਤੀਜੀਆਂ 'ਤੇ ਖਾਸ ਰਿਪੋਰਟ