ਨਵੀਂ ਦਿੱਲੀ:ਅਗਲੇ 24 ਘੰਟਿਆਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਠੰਢ ਵਧੇਗੀ। ਭਾਰਤ ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ, ਸੋਮਵਾਰ ਨੂੰ ਉੱਤਰੀ ਭਾਰਤ ਵਿੱਚ ਤਾਪਮਾਨ ਆਮ ਵਾਂਗ ਰਿਹਾ, ਪਰ ਪੱਛਮੀ ਗੜਬੜੀ ਕਾਰਨ 18 ਜਨਵਰੀ ਦੀ ਰਾਤ ਤੋਂ ਠੰਡ ਵਧੇਗੀ। ਇਸ ਤੋਂ ਇਲਾਵਾ 21 ਜਨਵਰੀ ਨੂੰ ਹਿਮਾਲੀਅਨ ਖੇਤਰਾਂ 'ਚ ਇਕ ਹੋਰ ਗੜਬੜ ਦਸਤਕ ਦੇਵੇਗੀ, ਜਿਸ ਕਾਰਨ ਉੱਤਰ-ਪੱਛਮੀ ਭਾਰਤ 'ਚ ਵੀ ਸਰਦੀ ਵਧੇਗੀ।
ਇਹ ਵੀ ਪੜੋ:Punjab Assembly Election 2022: AAP ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਅੱਜ
ਆਈਐਮਡੀ ਨੇ ਆਪਣੇ ਬੁਲੇਟਿਨ ਵਿੱਚ ਕਿਹਾ ਹੈ ਕਿ ਅਗਲੇ ਪੰਜ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ 2-4 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਇਸ ਦੌਰਾਨ ਰਾਜਸਥਾਨ, ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼, ਬਿਹਾਰ, ਉੜੀਸਾ ਅਤੇ ਪੱਛਮੀ ਬੰਗਾਲ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਇਨ੍ਹਾਂ ਇਲਾਕਿਆਂ 'ਚ ਦਿਨ ਦੇ ਤਾਪਮਾਨ 'ਚ ਵੀ ਗਿਰਾਵਟ ਆਵੇਗੀ ਯਾਨੀ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 21 ਤੋਂ 23 ਜਨਵਰੀ ਤੱਕ ਪੱਛਮੀ ਹਿਮਾਲੀਅਨ ਖੇਤਰ ਵਿੱਚ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। 21 ਤੋਂ 23 ਜਨਵਰੀ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੂਰਬੀ ਰਾਜਸਥਾਨ ਅਤੇ ਪੂਰਬੀ ਮੱਧ ਪ੍ਰਦੇਸ਼ ਵਿੱਚ 21 ਜਨਵਰੀ ਤੋਂ 22 ਜਨਵਰੀ ਦੀ ਰਾਤ ਦਰਮਿਆਨ ਗੜੇ ਵੀ ਪੈ ਸਕਦੇ ਹਨ।