ਚੰਡੀਗੜ੍ਹ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ'ਚ ਬੰਦ ਹਨ। ਇਸ ਦੇ ਨਾਲ ਹੀ ਖ਼ਬਰ ਹੈ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ 'ਚ ਹੋਰ ਵਾਧਾ ਹੋ ਸਕਦਾ ਹੈ। ਇੱਕ ਹੋਰ ਮਾਮਲੇ ਵਿੱਚ ਉਸ 'ਤੇ ਸ਼ਿਕੰਜਾ ਕੱਸਿਆ ਜਾ ਸਕਦਾ ਹੈ।
ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਰਣਜੀਤ ਸਿੰਘ ਕਤਲ ਕੇਸ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਹੁਣ ਇਸ ਮਾਮਲੇ ਵਿੱਚ ਆਪਣਾ ਫੈਸਲਾ 24 ਅਗਸਤ ਨੂੰ ਸੁਣਾ ਸਕਦੀ ਹੈ। ਗੁਰਮੀਤ ਰਾਮ ਰਹੀਮ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਹਨ।
ਦੱਸ ਦਈਏ ਕਿ ਗੁਰਮੀਤ ਰਾਮ ਰਹੀਮ ਇਸ ਸਮੇਂ ਸਾਧਵੀ ਬਲਾਤਕਾਰ ਮਾਮਲੇ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਰਣਜੀਤ ਸਿੰਘ ਕਤਲ ਕੇਸ ਦੀ ਸੁਣਵਾਈ ਅੱਜ ਪੰਚਕੂਲਾ ਅਦਾਲਤ ਵਿੱਚ ਮੁਕੰਮਲ ਹੋ ਗਈ ਹੈ। ਇਸ ਨਾਲ ਗੁਰਮੀਤ ਰਾਮ ਰਹੀਮ ਲਈ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ।