ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਨੇ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਭਾਰਤ ਵਿੱਚ ਕੋਵਿਡ-19 ਦੇ 379 ਨਵੇਂ ਮਾਮਲੇ ਸਾਹਮਣੇ ਦਰਜ ਹੋਏ। ਇਸ ਨਾਲ ਵੀਰਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 89, 072 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 3,177 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 277 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ।
ਭਾਰਤ ਦਾ ਕੋਰੋਨਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਵੀਰਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.99 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 55, 119 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,64,34,000 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਕੋਵਿਡ-19 ਲਈ 36,368 ਨਮੂਨੇ ਕੋਰੋਨਾ ਜਾਂਚ ਲਈ ਲਏ ਗਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :ਪਿਛਲੇ 24 ਘੰਟਿਆਂ ਵਿੱਚ ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਦਰਜ ਹੋਏ, ਜਦਕਿ ਵੀਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 07 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਇਨ੍ਹਾਂ ਵਿੱਚ ਬਠਿੰਡਾ ਤੋਂ ਇੱਕ, ਫ਼ਤਹਿਗੜ੍ਹ ਸਾਹਿਬ ਤੋਂ 1, ਜਲੰਧਰ ਤੋਂ 1, ਪਠਾਨਕੋਟ ਤੋਂ 1, ਪਟਿਆਲਾ ਤੋਂ 2 ਅਤੇ ਮੋਹਾਲੀ ਤੋਂ 1 ਕੋਰੋਨਾਵਾਇਰਸ ਤੋਂ ਠੀਕ ਹੋਣ ਵਾਲੇ ਸ਼ਾਮਲ ਹਨ।