ਪੰਜਾਬ

punjab

ETV Bharat / bharat

24 ਘੰਟਿਆਂ 'ਚ ਭਾਰਤ 'ਚ 1,20,529 ਮਾਮਲਿਆਂ ਦੀ ਪੁਸ਼ਟੀ, 3,380 ਮੌਤਾਂ - corona virus update

ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 1,20,529 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3,380 ਮੌਤਾਂ ਹੋਈਆਂ ਹਨ। ਇਨ੍ਹਾਂ ਹੀ 24 ਘੰਟਿਆਂ ਵਿੱਚ 1,97,894 ਮਰੀਜ਼ ਸਿਹਤਯਾਬ ਹੋਏ ਹਨ।

ਫ਼ੋਟੋ
ਫ਼ੋਟੋ

By

Published : Jun 5, 2021, 11:33 AM IST

ਨਵੀਂ ਦਿੱਲੀ: ਕੋਰੋਨਾ ਦੀ ਦੂਜੀ ਲਹਿਰ ਜਾਰੀ ਹੈ। ਭਾਰਤ ਦੇ ਹਰੇਕ ਸੂਬੇ ਵਿੱਚ ਹੁਣ ਕੋਰੋਨਾ ਕੇਸਾਂ ਵਿੱਚ ਕਟੌਤੀ ਹੋ ਰਹੀ ਹੈ ਜਿਸ ਨਾਲ ਭਾਰਤ ਵਿੱਚ ਕੋਰੋਨਾ ਮਾਮਲੇ ਘੱਟ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 1,20,529 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3,380 ਮੌਤਾਂ ਹੋਈਆਂ ਹਨ। ਇਨ੍ਹਾਂ ਹੀ 24 ਘੰਟਿਆਂ ਵਿੱਚ 1,97,894 ਮਰੀਜ਼ ਸਿਹਤਯਾਬ ਹੋਏ ਹਨ।

ਸਿਹਤ ਮੰਤਰਾਲੇ ਵੱਲੋਂ ਜਾਰੀ ਹੋਏ ਅੰਕੜਿਆ ਮੁਤਾਬਕ ਹੁਣ ਦੇਸ਼ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2,86,94,879 ਹੋ ਗਈ ਹੈ ਅਤੇ ਕੁੱਲ ਮੌਤਾਂ 3,44,082 ਹੋਈਆਂ ਹਨ। ਇਸ ਦੇ ਨਾਲ ਹੀ ਹੁਣ ਦੇਸ਼ ਵਿੱਚ ਕੁੱਲ ਸਿਹਤਯਾਬ ਮਰੀਜ਼ਾਂ ਦੀ ਗਿਣਤੀ 2,67,95,549 ਹੋ ਗਈ ਹੈ। ਦੇਸ਼ ਵਿੱਚ ਕੁੱਲ ਸਰਗਰਮ ਮਾਮਲੇ 15,55,248 ਹਨ।

ਪੰਜਾਬ 'ਚ ਕੋਰੋਨਾ ਮਾਮਲੇ

ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਘੱਟਣ ਲੱਗ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਪੰਜਾਬ 2,009 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਤੇ 71 ਮੌਤਾਂ ਹੋਈਆਂ ਹਨ। ਇਨ੍ਹਾਂ ਹੀ 24 ਘੰਟਿਆਂ ਵਿੱਚ 4,314 ਮਰੀਜ਼ਾਂ ਨੇ ਕੋਰੋਨਾ ਮਾਤ ਦਿੱਤੀ ਹੈ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਲੰਘੇ ਦਿਨੀਂ ਜਾਰੀ ਹੋਏ ਅੰਕੜਿਆਂ ਨਾਲ ਪੰਜਾਬ ਵਿੱਚ ਕੁੱਲ ਕੋਰੋਨਾ ਕੇਸਾਂ ਦੀ ਗਿਣਤੀ 5,76,119 ਹੋ ਗਈ ਹੈ ਤੇ ਕੁੱਲ ਮੌਤਾਂ 14,927 ਹੋ ਗਈ ਹੈ ਅਤੇ ਹੁਣ ਤੱਕ 5,34,915 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ।

ਹੁਣ ਸੂਬੇ ਵਿੱਚ ਸਰਗਰਮ ਕੇਸਾਂ ਦੀ ਗਿਣਤੀ 2,62,77 ਹੈ। ਜ਼ਿਕਰਯੋਗ ਹੈ ਕਿ ਜੇਕਰ ਇਸੇ ਤਰ੍ਹਾਂ ਰੋਜ਼ਾਨਾਂ ਕੇਸਾਂ ਵਿੱਚ ਕਟੌਤੀ ਹੁੰਦੀ ਰਹੀ ਤਾਂ ਦੇਸ਼ ਇੱਕ ਕੋਰੋਨਾ ਨੂੰ ਪਛਾੜ ਦੇਵੇਗਾ।

ABOUT THE AUTHOR

...view details