ਮੇਰਠ:ਦੇਸ਼ ਭਰ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ।ਮੇਰਠ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ।ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧਣ ਨਾਲ ਹਸਪਤਾਲਾਂ ਦੇ ਵਿਚ ਬੈੱਡ ਨਹੀਂ ਮਿਲ ਰਹੇ ਹਨ।ਅਜਿਹੀ ਸਥਿਤੀ ਵਿਚ ਮੇਰਠ ਦੇ ਸਿਟੀ ਜੱਜ ਨੇ ਪ੍ਰਸ਼ਾਸਨ ਨੂੰ ਵੱਡੀ ਗਿਣਤੀ ਵਿਚ ਸ਼ਾਹੀ ਜਾਮਾ ਮਸਜਿਦ ਦਾ ਕੋਵਿਡ ਸੈਂਟਰ ਬਣਾਉਣ ਦੀ ਪੇਸ਼ਕਸ਼ ਕੀਤੀ ਹੈ।ਇੱਥੇ ਉਹਨਾਂ ਦਾ ਇਲਾਜ਼ ਹੋ ਸਕੇਗਾ।ਇਸ ਤਰ੍ਹਾਂ ਸਿਟੀ ਕਾਜੀ ਦੀ ਸ਼ਾਹੀ ਜਾਮੀਆ ਮਸਜਿਦ ਦੇ ਇਮਾਮ ਨੇ ਕੋਰੋਨਾ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਜਾਮੀਆ ਮਸਜਿਦ ਵਿਚ ਕੋਵਿਡ ਵਾਰਡ ਬਣਾਉਣ ਦਾ ਪ੍ਰਸਤਾਵ ਦਿੱਤਾ ਹੈ।
ਉਨ੍ਹਾਂ ਮੁਸਲਮਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਕਤ ਦੇ ਪੈਸੇ ਦੀ ਵਰਤੋਂ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਕਰਨ।ਕਾਜੀ ਜ਼ੈਨੂਲ ਸਾਜੀਦੀਨ ਨੇ ਕਿਹਾ ਕੋਰੋਨਾ ਵਾਇਰਸ ਕਾਰਨ ਲੋਕ ਮੁਸੀਬਤ ਵਿਚ ਹਨ ਇਹਨਾਂ ਦੀ ਮਦਦ ਕਰਨਾ ਸਾਡਾ ਫਰਜ਼ ਹੈ।ਉਨ੍ਹਾਂ ਨੇ ਮੁਸਲਿਮ ਭਾਈਚਾਰੇ ਨੂੰ ਅਪੀਲ ਕੀਤੀ ਕੋਰੋਨਾ ਦੇ ਮਰੀਜਾਂ ਆਪਣੇ ਆਪਣੇ ਇਲਾਕੇ ਦੀਆਂ ਮਸਜਿਦ ਨੂੰ ਕੋਰੋਨਾ ਵਾਰਡ ਲਈ ਦਿੱਤਾ ਜਾਵੇ ਤਾਂ ਕਿ ਕੋਰੋਨਾ ਦੇ ਮਰੀਜ਼ਾਂ ਦੀ ਮਦਦ ਕੀਤੀ ਜਾ ਸਕੇ।