ਪ੍ਰਯਾਗਰਾਜ— ਮਾਫੀਆ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦੇ ਕਤਲ ਦੀ ਜਾਂਚ ਲਈ ਵੀਰਵਾਰ ਨੂੰ ਤਿੰਨ ਟੀਮਾਂ ਪਹੁੰਚੀਆਂ। ਨਿਆਂਇਕ ਜਾਂਚ ਟੀਮ, ਐਸਆਈਟੀ (ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਅਤੇ ਫੋਰੈਂਸਿਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਣਕਾਰੀ ਇਕੱਠੀ ਕੀਤੀ। ਤਿੰਨ ਮੈਂਬਰੀ ਨਿਆਂਇਕ ਜਾਂਚ ਟੀਮ ਸਰਕਟ ਹਾਊਸ ਪਹੁੰਚੀ। ਇਸ ਮਗਰੋਂ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਸਾਰੀ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ ਗਈ, ਉੱਥੇ ਐਸਆਈਟੀ ਕੋਲਵਿਨ ਹਸਪਤਾਲ ਪਹੁੰਚੀ। ਇਸ ਤੋਂ ਇਲਾਵਾ ਫੋਰੈਂਸਿਕ ਟੀਮ ਨੇ ਵੀ ਮੌਕੇ 'ਤੇ ਪਹੁੰਚ ਕੇ ਜਾਣਕਾਰੀ ਇਕੱਠੀ ਕੀਤੀ। ਜਾਂਚ ਟੀਮਾਂ ਨੇ ਕ੍ਰਾਈਮ ਸੀਨ ਨੂੰ ਦੁਬਾਰਾ ਬਣਾਇਆ।
ਦੱਸ ਦਈਏ ਕਿ ਸ਼ਨੀਵਾਰ 15 ਅਪ੍ਰੈਲ ਨੂੰ ਪੁਲਿਸ ਹਿਰਾਸਤ 'ਚ ਮੈਡੀਕਲ ਜਾਂਚ ਲਈ ਜਾ ਰਹੇ ਮਾਫੀਆ ਅਤੀਕ ਅਤੇ ਉਸ ਦੇ ਭਰਾ ਖਾਲਿਦ ਅਜ਼ੀਮ ਉਰਫ ਅਸ਼ਰਫ ਦੀ ਹਸਪਤਾਲ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲੀਸ ਨੇ ਮੌਕੇ ਤੋਂ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।ਇਸ ਕਤਲੇਆਮ ਤੋਂ ਬਾਅਦ ਲਖਨਊ 'ਚ ਸੀਐੱਮ ਯੋਗੀ ਦੀ ਪ੍ਰਧਾਨਗੀ 'ਚ ਬੈਠਕ ਹੋਈ। ਇਸ ਤੋਂ ਬਾਅਦ ਪੁਲਿਸ ਹਿਰਾਸਤ ਵਿੱਚ ਹੋਏ ਕਤਲ ਦੀ ਜਾਂਚ ਲਈ ਨਿਆਂਇਕ ਜਾਂਚ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ। ਕਮਿਸ਼ਨ ਜਾਂਚ ਤੋਂ ਬਾਅਦ ਸਰਕਾਰ ਨੂੰ ਰਿਪੋਰਟ ਸੌਂਪੇਗਾ।
ਇਸ ਟੀਮ ਦੇ ਮੈਂਬਰ ਵੀਰਵਾਰ ਨੂੰ ਸਰਕਟ ਹਾਊਸ ਪੁੱਜੇ। ਇਸ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਜਾਣਕਾਰੀ ਲਈ। ਮੁਲਜ਼ਮਾਂ ਤੋਂ ਵੀ ਪੁੱਛਗਿੱਛ ਕੀਤੀ ਗਈ। ਟੀਮ ਨੇ ਅਧਿਕਾਰੀਆਂ ਨੂੰ ਹੁਣ ਤੱਕ ਕੀਤੀ ਜਾਂਚ ਦੀ ਬਿੰਦੂ-ਵਾਰ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਲਈ ਕਿਹਾ। ਨਿਆਂਇਕ ਜਾਂਚ ਕਮਿਸ਼ਨ ਦੀ ਟੀਮ ਵਿੱਚ ਸੇਵਾਮੁਕਤ ਜਸਟਿਸ ਅਰਵਿੰਦ ਕੁਮਾਰ ਤ੍ਰਿਪਾਠੀ, ਸਾਬਕਾ ਡੀਜੀ ਸੁਭਾਸ਼ ਸਿੰਘ, ਸਾਬਕਾ ਜੱਜ ਬ੍ਰਿਜੇਸ਼ ਕੁਮਾਰ ਸ਼ਾਮਲ ਹਨ। ਟੀਮ ਨੇ ਐਸਆਈਟੀ ਮੈਂਬਰਾਂ ਨਾਲ ਮੀਟਿੰਗ ਵੀ ਕੀਤੀ।