ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 26 ਜਨਵਰੀ ਨੂੰ ਟਰੈਕਟਰ ਰੈਲੀ ਦੇ ਦੌਰਾਨ ਹੋਈ ਹਿੰਸਾ ਦੇ ਮਾਮਲੇ ’ਚ ਦਿੱਲੀ ਦੀ ਤੀਸ ਹਜਾਰੀ ਕੋਰਟ ਚ ਚਾਰਜਸ਼ੀਟ ਦਾਖਿਲ ਕੀਤੀ ਹੈ।
ਦੀਪ ਸਿੱਧੂ ਸਮੇਤ 16 ਮੁਲਜ਼ਮ
ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 26 ਜਨਵਰੀ ਨੂੰ ਟਰੈਕਟਰ ਰੈਲੀ ਦੇ ਦੌਰਾਨ ਹੋਈ ਹਿੰਸਾ ਦੇ ਮਾਮਲੇ ’ਚ ਦਿੱਲੀ ਦੀ ਤੀਸ ਹਜਾਰੀ ਕੋਰਟ ਚ ਚਾਰਜਸ਼ੀਟ ਦਾਖਿਲ ਕੀਤੀ ਹੈ।
ਦੀਪ ਸਿੱਧੂ ਸਮੇਤ 16 ਮੁਲਜ਼ਮ
ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ਚ ਦੀਪ ਸਿੱਧੂ ਸਣੇ 16 ਲੋਕਾਂ ਨੂੰ ਮੁਲਜ਼ਮ ਬਣਾਇਆ ਗਿਆ ਹੈ। ਦੀਪ ਸਿੱਧੂ ਨੂੰ ਇਸ ਮਾਮਲੇ ਚ ਜਮਾਨਤ ਮਿਲ ਚੁੱਕੀ ਹੈ। ਦੱਸ ਦਈਏ ਕਿ ਦਿੱਲੀ ਪੁਲਿਸ ਵੱਲੋਂ ਦਰਜ ਐਫਆਈਆਰ ਚ ਕੋਰਟ ਨੇ ਪਿਛਲੇ 17 ਅਪ੍ਰੈਲ ਨੂੰ ਦੀਪ ਸਿੱਧੂ ਨੂੰ ਜਮਾਨਤ ਦੇ ਦਿੱਤਾ ਸੀ। ਜਮਾਨਤ ’ਤੇ ਰਿਹਾਅ ਹੁੰਦੇ ਹੀ ਆਰਕੀਯੋਲੋਜਿਕਲ ਸਰਵੇ ਆਫ ਇੰਡੀਆ ਵੱਲੋਂ ਲਾਲ ਕਿਲ੍ਹੇ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਚ ਪੁਲਿਸ ਨੇ ਦੀਪ ਸਿੱਧੂ ਨੂੰ 17 ਅਪ੍ਰੈਲ ਨੂੰ ਹੀ ਗ੍ਰਿਫਤਾਰ ਕਰ ਲਿਆ ਸੀ। ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਹਰਿਆਣਾ ਦੇ ਕਰਨਾਲ ਤੋਂ ਪਿਛਲੀ 9 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। ਇਸ ਹਿੰਸਾ ਚ ਕਈ ਪੁਲਿਸ ਕਰਮੀ ਜ਼ਖਮੀ ਹੋਏ ਸੀ।
ਇਹ ਵੀ ਪੜੋ: ਵੱਡੀ ਖ਼ਬਰ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ ਜ਼ਮਾਨਤ