ਪੰਜਾਬ

punjab

ETV Bharat / bharat

Coronavirus Update : ਪਿਛਲੇ 24 ਘੰਟਿਆ 'ਚ ਦੇਸ਼ ਵਿੱਚ ਕੋਰੋਨਾਵਾਇਰਸ ਦੇ 199 ਮਾਮਲੇ ਦਰਜ, 2 ਮੌਤਾਂ, ਪੰਜਾਬ ਵਿੱਚ 1 ਨਵਾਂ ਕੋਰੋਨਾ ਮਾਮਲਾ - punjab news

Coronavirus Update : ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 199 ਮਾਮਲੇ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆ ਵਿੱਚ ਕੋਰੋਨਾ ਦੇ 1 ਹੀ ਨਵਾਂ ਕੇਸ ਦਰਜ ਹੋਇਆ ਹੈ।

Coronavirus Update
Coronavirus Update

By

Published : Jun 9, 2023, 6:53 AM IST

ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਦੇਸ਼ਭਰ ਵਿੱਚ ਕੋਰੋਨਾ ਦੇ 199 ਨਵੇਂ ਤਾਜ਼ਾ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,992, 293 ਹੋ ਚੁੱਕੇ ਹਨ। ਭਾਰਤ ਵਿੱਚ, ਵੀਰਵਾਰ ਨੂੰ ਕੋਰੋਨਾ ਦੇ ਕੁੱਲ ਐਕਟਿਵ 2, 687 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 341 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 57, 720 ਰਿਕਵਰੀਆਂ ਦਰਜ ਹੋਈਆਂ। ਵੀਰਵਾਰ ਨੂੰ 2 ਕੋਰੋਨਾ ਪੀੜਤ ਦੀ ਮੌਤ ਦਰਜ ਹੋਈ, ਜਿਸ ਨਾਲ ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 886 ਹੋ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.8 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 10,680 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।


ਕੋਰੋਨਾਵਾਇਰਸ ਅਪਡੇਟ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਇਕ ਹੀ ਮਰੀਜ਼ ਸਾਹਮਣੇ ਆਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.04 ਫੀਸਦੀ ਦਰਜ ਹੋਈ ਹੈ। ਉੱਥੇ ਹੀ, 1 ਮਰੀਜ ਆਕਸੀਜਨ ਸਪੋਰਟ 'ਤੇ ਹਨ। ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਦੇ ਕੁੱਲ 19 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਵੀਰਵਾਰ ਨੂੰ ਵੀ ਕੋਰੋਨਾ ਨੂੰ ਮਾਤ ਦੇ ਕੇ ਕੁੱਲ 6 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 2690 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 2310 ਟੈਸਟਾਂ ਦੀ ਜਾਂਚ ਕੀਤੀ ਗਈ।


1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 8 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 603 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 19 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 018 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ABOUT THE AUTHOR

...view details