ਪੰਜਾਬ

punjab

ETV Bharat / bharat

Coronavirus Update: ਦੇਸ਼ ਵਿੱਚ ਕੋਰੋਨਾ ਦੇ 309 ਮਾਮਲੇ ਦਰਜ, 2 ਮੌਤਾਂ, ਪੰਜਾਬ ਵਿੱਚ 2 ਨਵੇਂ ਕੇਸ - ਭਾਰਤ ਵਿੱਚ ਕੋਰੋਨਾ ਦੇ ਨਵੇਂ ਮਾਮਲੇ

Coronavirus Update: ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 309 ਮਾਮਲੇ ਦਰਜ ਹੋਏ ਹਨ, ਜਿਹਨਾਂ ਵਿੱਚ ਪੰਜਾਬ ਦੇ 2 ਨਵੇਂ ਮਾਮਲੇ ਹਨ।

Corona Update
Corona Update

By

Published : Jun 1, 2023, 7:03 AM IST

ਨਵੀਂ ਦਿੱਲੀ:ਪਿਛਲੇ 24 ਘੰਟਿਆ ਵਿੱਚ ਦੇਸ਼ਭਰ ਵਿੱਚੋਂ ਕੋਰੋਨਾ ਦੇ 309 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,990, 588 ਹੋ ਚੁੱਕੇ ਹਨ। 309 ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 4,222 ਹੋ ਗਏ ਹਨ। ਉੱਥੇ ਹੀ ਕੋਰੋਨਾ ਨਾਲ ਭਾਰਤ ਵਿੱਚ 2 ਪੀੜਤਾਂ ਦੀ ਮੌਤ ਹੋ ਗਈ, ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 870 ਹੋ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 588 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 54, 496 ਰਿਕਵਰੀਆਂ ਦਰਜ ਹੋਈਆਂ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ:ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਬੁੱਧਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.81 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 1,266 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।

ਭਾਰਤ ਵਿੱਚ ਕੋਰੋਨਾ ਦੇ ਨਵੇਂ ਮਾਮਲੇ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ:ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 2 ਮਰੀਜ਼ ਹੀ ਸਾਹਮਣੇ ਆਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.6 ਫੀਸਦੀ ਦਰਜ ਹੋਈ ਹੈ। ਉੱਥੇ ਹੀ, 1 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਦਕਿ ਲੈਵਲ-3 ਉੱਤੇ ਇਕ ਹੋਰ ਮਰੀਜ਼ ਹਸਪਤਾਲ ਭਰਤੀ ਹੈ। ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਦੇ ਕੁੱਲ 35 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਬੁੱਧਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 6 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 3, 637 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 3, 504 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁੱਧਵਾਰ 31 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 573 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 35 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 72, 972 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ABOUT THE AUTHOR

...view details