ਪੰਜਾਬ

punjab

ETV Bharat / bharat

Coronavirus Update : ਪਿਛਲੇ 24 ਘੰਟਿਆ 'ਚ ਦੇਸ਼ ਵਿੱਚ ਕੋਰੋਨਾਵਾਇਰਸ ਦੇ 47 ਮਾਮਲੇ ਦਰਜ, 2 ਮੌਤਾਂ, ਪੰਜਾਬ ਵਿੱਚ ਕੋਰੋਨਾ ਦੇ 3 ਐਕਟਿਵ ਮਾਮਲੇ - ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ

Coronavirus Update : ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 47 ਮਾਮਲੇ ਹੀ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਵੀ ਕੋਰੋਨਾ ਦੇ ਤਿੰਨ ਨਵੇਂ ਐਕਟਿਵ ਮਾਮਲੇ ਦਰਜ ਹੋਏ ਹਨ।

Covid Update
Covid Update

By

Published : Jun 30, 2023, 7:31 AM IST

ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਦੇਸ਼ਭਰ ਵਿੱਚ ਕੋਰੋਨਾ ਦੇ 47 ਨਵੇਂ ਤਾਜ਼ਾ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44, 994, 144 ਹੋ ਚੁੱਕੇ ਹਨ। ਭਾਰਤ ਵਿੱਚ, ਵੀਰਵਾਰ ਨੂੰ ਕੋਰੋਨਾ ਦੇ ਕੁੱਲ ਐਕਟਿਵ 1, 549 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 77 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 60, 690 ਰਿਕਵਰੀਆਂ ਦਰਜ ਹੋਈਆਂ। ਇਸ ਦੇ ਨਾਲ ਹੀ, ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 905 ਪਹੁੰਚ ਗਿਆ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ :ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.8 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 436 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ, ਜਦਕਿ ਕੋਰੋਨਾ ਟੈਸਟ ਲਈ 58, 087 ਸੈਂਪਲ ਲਏ ਹਨ।


ਕੋਰੋਨਾਵਾਇਰਸ ਅਪਡੇਟ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਵੀ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਹੋਇਆ ਹੈ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.00 ਫੀਸਦੀ ਦਰਜ ਹੋਈ ਹੈ। ਉੱਥੇ ਹੀ, ਕੋਈ ਵੀ ਮਰੀਜ ਆਕਸੀਜਨ ਸਪੋਰਟ 'ਤੇ ਨਹੀਂ ਹੈ। ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਦੇ ਕੁੱਲ 3 ਐਕਟਿਵ ਮਾਮਲੇ ਹੀ ਦਰਜ ਹੋਏ ਹਨ।


ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਵੀਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੋਈ ਵੀ ਮਰੀਜ਼ ਘਰ ਨਹੀਂ ਪਰਤਿਆ, ਜਦਕਿ ਬੁੱਧਵਾਰ ਨੂੰ 1 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤਿਆ ਸੀ, ਜੋ ਕਿ ਜਲੰਧਰ ਨਾਲ ਸਬੰਧਤ ਹੈ। ਕੋਰੋਨਾ ਜਾਂਚ ਲਈ 1,576 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 1,501 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 29 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 625 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 3 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,568 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 054 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ABOUT THE AUTHOR

...view details