ਪੰਜਾਬ

punjab

ETV Bharat / bharat

Coronavirus Update : ਦੇਸ਼ 'ਚ ਕੋਰੋਨਾਵਾਇਰਸ ਦੇ 1800 ਤੋਂ ਵੱਧ ਮਾਮਲੇ, 7 ਮੌਤਾਂ, ਪੰਜਾਬ ਵਿੱਚ ਕੋਰੋਨਾ ਦੇ 27 ਨਵੇਂ ਮਾਮਲੇ ਦਰਜ - ਪੰਜਾਬ ਦੇ ਸਿਹਤ ਵਿਭਾਗ

Coronavirus Update : ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ, ਤਾਂ ਭਾਰਤ 'ਚ ਕੋਰੋਨਾਵਾਇਰਸ ਦੇ ਕੁੱਲ 1,890 ਨਵੇਂ ਮਾਮਲੇ ਦਰਜ ਹੋਏ ਹਨ। ਜੇਕਰ, ਪੰਜਾਬ ਵਿੱਚ ਕੋਰੋਨਾਵਾਇਰਸ ਦੇ ਐਤਵਾਰ ਨੂੰ 27 ਨਵੇਂ ਮਾਮਲੇ ਦਰਜ ਹੋਏ ਹਨ।

Coronavirus Update, Total Corona Positive Cases
Coronavirus Update

By

Published : Mar 27, 2023, 9:49 AM IST

ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਨੇ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਮੁਤਾਬਕ, ਭਾਰਤ ਵਿੱਚ ਕੋਵਿਡ-19 ਦੇ 1,890 ਨਵੇਂ ਮਾਮਲੇ ਦਰਜ ਹੋਏ ਹਨ। ਇਸ ਨਾਲ ਐਤਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 47, 04, 147 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵੀ 9 ਹਜ਼ਾਰ ਤੋਂ ਵੱਧ ਹੋ ਚੁੱਕੀ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 1,051 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ। ਉੱਥੇ ਹੀ, ਕੋਰੋਨਾ ਵਾਇਰਸ ਨਾਲ, ਐਤਵਾਰ ਨੂੰ 7 ਮੌਤਾਂ ਹੋਈਆਂ ਹਨ।

ਕੋਰੋਨਾ ਰਿਕਰਵਰੀ ਰੇਟ ਦਰਜ :ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਐਤਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.8 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 63, 883 ਹੋ ਗਈ ਹੈ। ਰੋਜ਼ਾਨਾ ਲਾਗ ਦਰ 1.56 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 1.29 ਫੀਸਦੀ ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,65,52,279 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਕੋਵਿਡ-19 ਲਈ 1,21,147 ਨਮੂਨੇ ਜਾਂਚ ਲਈ ਲਏ ਗਏ।

Coronavirus Update : ਦੇਸ਼ 'ਚ ਕੋਰੋਨਾਵਾਇਰਸ ਦੇ 1800 ਤੋਂ ਵੱਧ ਮਾਮਲੇ, 7 ਮੌਤਾਂ, ਪੰਜਾਬ ਵਿੱਚ ਕੋਰੋਨਾ ਦੇ 27 ਨਵੇਂ ਮਾਮਲੇ ਦਰਜ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :ਪਿਛਲੇ 24 ਘੰਟਿਆਂ ਵਿੱਚ, ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 27 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੋਹਾਲੀ-8, ਨਵਾਂਸ਼ਹਿਰ-5, ਫਤਹਿਗੜ੍ਹ ਸਾਹਿਬ-2, ਹੁਸ਼ਿਆਰਪੁਰ-2, ਜਲੰਧਰ-2, ਕਪੂਰਥਲਾ-2, ਪਟਿਆਲਾ-2, ਰੋਪੜ-2, ਫ਼ਰੀਦਕੋਟ-1 ਅਤੇ ਫਿਰੋਜ਼ਪੁਰ ਤੋਂ 1 ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਐਤਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 14 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ, ਇਨ੍ਹਾਂ ਵਿੱਚ ਅੰਮ੍ਰਿਤਸਰ-4, ਜਲੰਧਰ-2, ਮੋਹਾਲੀ-2, ਫਿਰੋਜ਼ਪੁਰ-3, ਫਤਹਿਗੜ੍ਹ ਸਾਹਿਬ-2 ਅਤੇ ਰੋਪੜ-1 ਕੋਰੋਨਾ ਵਾਇਰਸ ਪੀੜਤ ਠੀਕ ਹੋ ਕੇ ਵਾਪਸ ਘਰ ਪਰਤ ਚੁੱਕੇ ਹਨ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 26 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 953 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 123 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,516 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 314 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।

ਇਹ ਵੀ ਪੜ੍ਹੋ:Apple AirPods 3: ਐਪਲ AirPods 3 ਦਾ USB C ਵਰਜ਼ਨ ਨਹੀਂ ਕਰ ਸਕਦਾ ਜਾਰੀ

ABOUT THE AUTHOR

...view details