ਨਵੀਂ ਦਿੱਲੀ:ਰਾਜਸਥਾਨ ਦੇ ਜੈਪੁਰ 'ਚ ਕਰਨੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੀ ਹੱਤਿਆ ਦੇ ਮਾਮਲੇ 'ਚ ਰਾਜਸਥਾਨ ਪੁਲਿਸ ਅਤੇ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ਨੀਵਾਰ ਦੇਰ ਰਾਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਸਪੈਸ਼ਲ ਸੀਪੀ (CRIME) ਰਵਿੰਦਰ ਸਿੰਘ ਯਾਦਵ ਨੇ ਦੱਸਿਆ ਕਿ ਉਹ ਪਿਛਲੇ 72 ਘੰਟਿਆਂ ਤੋਂ ਉਸ ਦੀ ਭਾਲ ਕਰ ਰਹੇ ਸਨ, ਜਿਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ। ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਜੈਪੁਰ ਭੇਜ ਦਿੱਤਾ ਗਿਆ ਹੈ। ਸਾਂਝੇ ਅਪਰੇਸ਼ਨ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਤਿੰਨ ਵਿੱਚੋਂ ਦੋ ਮੁਲਜ਼ਮਾਂ ਜਿਨ੍ਹਾਂ ਵਿੱਚ ਰੋਹਿਤ ਰਾਠੌੜ ਅਤੇ ਨਿਤਿਨ ਫੌਜੀ ਸਨ, ਜਿਨ੍ਹਾਂ ਵਿੱਚ ਕਤਲ ਕੇਸ ਦੇ ਮੁੱਖ ਮੁਲਜ਼ਮ ਗੋਗਾਮੇੜੀ ’ਤੇ ਗੋਲੀਆਂ ਚਲਾਈਆਂ ਸਨ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਦਰਅਸਲ,ਗੋਗਾਮੇੜੀ ਦੀ 5 ਦਸੰਬਰ ਨੂੰ ਜੈਪੁਰ ਸਥਿਤ ਉਨ੍ਹਾਂ ਦੇ ਘਰ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਮੁਲਜ਼ਮਾਂ 'ਤੇ ਰੱਖਿਆ ਸੀ 5 ਲੱਖ ਦਾ ਇਨਾਮ:ਪੁਲਿਸ ਨੇ ਗੋਲੀ ਚਲਾਉਣ ਵਾਲੇ ਦੋ ਮੁਲਜ਼ਮਾਂ ਦੀ ਪਛਾਣ ਜੈਪੁਰ ਦੇ ਰੋਹਿਤ ਰਾਠੌੜ ਅਤੇ ਮਹਿੰਦਰਗੜ੍ਹ ਹਰਿਆਣਾ ਦੇ ਨਿਤਿਨ ਫੌਜੀ ਵਜੋਂ ਕੀਤੀ ਹੈ। ਇਸ ਦੇ ਨਾਲ ਹੀ ਉਸ ਬਾਰੇ ਸੂਚਨਾ ਦੇਣ ਵਾਲੇ ਨੂੰ 5 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਤੀਜੇ ਮੁਲਜ਼ਮ ਦੀ ਪਛਾਣ ਊਧਮ ਸਿੰਘ ਵਜੋਂ ਹੋਈ ਹੈ,ਜੋ ਮੁਲਜ਼ਮ ਦਾ ਸਾਥੀ ਸੀ। ਜੈਪੁਰ ਦੇ ਪੁਲਿਸ ਕਮਿਸ਼ਨਰ ਬੀਜੂ ਜਾਰਜ ਜੋਸੇਫ ਨੇ ਕਿਹਾ ਹੈ ਕਿ ਹੱਤਿਆ ਦੇ ਮਾਮਲੇ 'ਚ ਮੁਲਜ਼ਮਾਂ ਨੂੰ ਜੈਪੁਰ ਲਿਆ ਕੇ ਰਸਮੀ ਤੌਰ 'ਤੇ ਗ੍ਰਿਫਤਾਰ ਕਰ ਲਿਆ ਜਾਵੇਗਾ।
- ਸਕੂਲੀ ਬੱਚਿਆਂ ਨਾਲ ਅਧਿਆਪਕਾਂ ਦੀ ਕਰੂਰਤਾ, ਕੂੜਾ ਸੁੱਟਣ 'ਤੇ ਸਾੜੇ 25 ਵਿਦਿਆਰਥਣਾਂ ਦੇ ਹੱਥ
- ਵਿਕਰਮਜੀਤ ਸਾਹਨੀ ਨੇ ਚੁੱਕਿਆ ਬੰਦੀ ਸਿੰਘਾਂ ਦਾ ਮੁੱਦਾ,ਕਿਹਾ-ਰਿਹਾਈ ਨਾ ਹੋਣਾ ਭਾਰਤ ਦੀ ਕਾਨੂੰਨ ਵਿਵਸਥਾ 'ਤੇ ਵੱਡਾ ਸਵਾਲ,ਪੀਐੱਮ ਅਤੇ ਗ੍ਰਹਿ ਮੰਤਰੀ ਦੇਣ ਧਿਆਨ
- Gopalganj Suicide Three people : ਗੋਪਾਲਗੰਜ 'ਚ ਇੱਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ