ਨਵੀ ਦਿੱਲੀ:ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਸੰਬੋਧਨ ਦੌਰਾਨ ਰਾਘਵ ਚੱਢਾ ਨੇ ਆਪਣੀ ਮੰਗ ਰੱਖੀ ਕਿ ਬਿਨਾਂ ਪਾਸਪੋਰਟ ਦੇ ਅੱਜ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਨਹੀਂ ਜਾ ਸਕਦੇ। ਸਾਡੀ ਮੰਗ ਹੈ ਕਿ ਭਾਰਤ ਸਰਕਾਰ ਪਾਸਪੋਰਟ ਦੇ ਮੁੱਦੇ 'ਤੇ ਪਾਕਿਸਤਾਨ ਸਰਕਾਰ ਨਾਲ ਗੱਲ ਕਰੇ ਅਤੇ ਇਸ ਸ਼ਰਤ ਨੂੰ ਖ਼ਤਮ ਕੀਤਾ ਜਾਵੇ।
ਚੱਢਾ ਨੇ ਮੁੱਖ ਹੇਠਲੀਆਂ ਮੰਗਾਂ ਨੂੰ ਮੁੱਖ ਰੱਖਿਆ-
- ਸ਼ਰਧਾਲੂਆਂ ਤੋਂ ਵਸੂਲੀ ਜਾਣ ਵਾਲੀ $20 ਫੀਸ ਬੰਦ ਕਰੋ
- ਬਿਨਾਂ ਪਾਸਪੋਰਟ ਦੇ ਆਉਣ ਦੀ ਇਜਾਜ਼ਤ
- ਔਨਲਾਈਨ ਪ੍ਰਕਿਰਿਆ ਨੂੰ ਆਸਾਨ ਬਣਾਓ
ਸ਼ਰਧਾਲੂਆਂ ਨੂੰ ਦਰਪੇਸ਼ ਆਉਣ ਵਾਲੀਆਂ ਮੰਗਾ 'ਤੇ ਚਰਚਾ:ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਸੰਸਦ ਵਿੱਚ ਉਠਾਇਆ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ (AAP Raghav Chadha) ਨੇ ਇਹ ਮੁੱਦਾ ਰਾਜ ਸਭਾ ਵਿੱਚ ਚੁੱਕਿਆ ਅਤੇ ਸ਼ਰਧਾਲੂਆਂ ਨੂੰ ਦਰਪੇਸ਼ ਤਿੰਨ ਵੱਡੀਆਂ ਸਮੱਸਿਆਵਾਂ ਸੰਸਦ ਵਿੱਚ ਰੱਖੀਆਂ। ਇਕ ਸਖ਼ਸ਼ ਨੇ ਇਸ ਸਬੰਧੀ ਰਾਘਵ ਚੱਢਾ ਨੂੰ ਟੈਗ ਕਰਦੇ ਹੋਏ ਟਵੀਟ ਸ਼ੇਅਰ ਕੀਤਾ ਹੈ।
ਰਾਘਵ ਚੱਢਾ ਨੇ ਰਾਜ ਸਭਾ ਵਿੱਚ ਕਿਹਾ ਕਿ ਜਦੋਂ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਲਈ ਲਾਂਘਾ ਖੋਲ੍ਹਿਆ ਗਿਆ ਤਾਂ ਹਰ ਕੋਈ ਬਾਬੇ ਨਾਨਕ ਦੇ ਰੰਗ ਵਿੱਚ ਰੰਗਿਆ ਗਿਆ। ਹੁਣ ਹਰ ਨੌਜਵਾਨ, ਬੱਚਾ ਅਤੇ ਬੁੱਢਾ ਸ਼੍ਰੀ ਕਰਤਾਰਪੁਰ ਸਾਹਿਬ ਜਾਣਾ ਚਾਹੁੰਦਾ ਹੈ, ਬਾਬਾ ਗੁਰੂ ਨਾਨਕ ਦੇ ਦਰਸ਼ਨ ਕਰਨਾ ਚਾਹੁੰਦਾ ਹੈ। ਪਰ ਹਰ ਸ਼ਰਧਾਲੂ ਨੂੰ ਸ਼੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਲਈ ਤਿੰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਕੋਰੀਡੋਰ ਨਵੰਬਰ 2019 ਵਿੱਚ ਖੁੱਲ੍ਹਿਆ:ਜ਼ਿਕਰਯੋਗ ਹੈ ਕਿ ਸ਼੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੀ ਸਰਹੱਦ 'ਤੇ ਸਥਿਤ ਹੈ। ਕਿਹਾ ਜਾਂਦਾ ਹੈ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਦਰਬਾਰ ਸਾਹਿਬ ਵਿਚ ਬਿਤਾਏ ਸਨ। 1539 ਵਿੱਚ, ਸ਼੍ਰੀ ਗੁਰੂ ਨਾਨਕ ਦੇਵ ਜੀ ਨੇ 22 ਸਤੰਬਰ ਨੂੰ ਕਰਤਾਰਪੁਰ ਵਿਖੇ ਆਖਰੀ ਸਾਹ ਲਿਆ। ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ। ਇਹ ਕੋਰੀਡੋਰ ਨਵੰਬਰ 2019 ਵਿੱਚ ਖੋਲ੍ਹਿਆ ਗਿਆ ਸੀ। ਇਸ ਤੋਂ ਬਾਅਦ ਦੁਨੀਆ ਭਰ ਚੋਂ ਸਿੱਖ ਸੰਗਤ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਲਈ ਸਰੱਹਦ ਪਾਰ ਕਰਤਾਰਪੁਰ ਸਾਹਿਬ ਜਾਂਦੀ ਹੈ।
ਇਹ ਵੀ ਪੜ੍ਹੋ:ਕਾਂਗਰਸ ਦਾ ਵੱਡਾ ਹਮਲਾ ਕਿਹਾ ਰਾਹੁਲ ਗਾਂਧੀ ਤੋਂ ਡਰਦੇ ਹਨ ਪੀਐਮ ਮੋਦੀ