ਨਵੀਂ ਦਿੱਲੀ :ਦਿੱਲੀ, ਮੁੰਬਈ ਵਿੱਚ ਇਨਕਮ ਟੈਕਸ ਵਿਭਾਗ ਵੱਲੋਂ ਬੀਬੀਸੀ ਦੇ ਦਫ਼ਤਰ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਆਮਦਨ ਕਰ ਵਿਭਾਗ ਨੇ ਟੈਕਸ ਚੋਰੀ ਦੀ ਜਾਂਚ ਤਹਿਤ ਮੰਗਲਵਾਰ ਨੂੰ ਬੀਬੀਸੀ ਦੇ ਦਿੱਲੀ ਅਤੇ ਮੁੰਬਈ ਸਥਿਤ ਦਫ਼ਤਰਾਂ ਵਿੱਚ ਛਾਪੇਮਾਰੀ ਕੀਤੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਜ਼ਿਕਰਯੋਗ ਹੈ ਕਿ ਬੀਬੀਸੀ ਵੱਲੋਂ ਸਾਲ 2020 ਦੇ ਗੁਜਰਾਤ ਦੰਗਿਆਂ ਅਤੇ ਭਾਰਤ ਉੱਤੇ ਦੋ-ਭਾਗਾਂ ਵਾਲੀ ਦਸਤਾਵੇਜ਼ੀ ਪ੍ਰਸਾਰਿਤ ਕਰਨ ਤੋਂ ਕੁਝ ਹਫ਼ਤਿਆਂ ਬਾਅਦ ਇਹ ਕਾਰਵਾਈ ਆਮਦਨ ਕਰ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ। ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਆਈਟੀ ਵਿਭਾਗ ਕੰਪਨੀ ਦੇ ਕਾਰੋਬਾਰੀ ਸੰਚਾਲਨ ਅਤੇ ਇਸ ਦੀ ਭਾਰਤੀ ਇਕਾਈ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕਰ ਰਿਹਾ ਹੈ। ਇਕ ਸਰਵੇਖਣ ਦੇ ਹਿੱਸੇ ਵਜੋਂ, ਇਨਕਮ ਟੈਕਸ ਵਿਭਾਗ ਕਿਸੇ ਕੰਪਨੀ ਦੇ ਸਿਰਫ ਕਾਰੋਬਾਰੀ ਸੰਸਥਾਨਾਂ ਨੂੰ ਕਵਰ ਕਰਦਾ ਹੈ ਅਤੇ ਇਸ ਦੇ ਪ੍ਰਮੋਟਰਾਂ ਜਾਂ ਨਿਰਦੇਸ਼ਕਾਂ ਦੀਆਂ ਰਿਹਾਇਸ਼ਾਂ ਅਤੇ ਹੋਰ ਥਾਵਾਂ 'ਤੇ ਛਾਪੇਮਾਰੀ ਨਹੀਂ ਕਰਦਾ ਹੈ।
ਕਾਂਗਰਸ ਦੀ ਪ੍ਰਤੀਕਿਰਿਆ :ਉੱਥੇ ਹੀ, ਬੀਬੀਸੀ ਦੀ ਇਸ ਕਾਰਵਾਈ ਨੂੰ ਲੈ ਕੇ ਕਾਂਗਰਸ ਨੇ ਟਵੀਟ ਕਰਦਿਆ ਤੰਜ ਕੱਸਿਆ ਹੈ। ਕਾਂਗਰਸ ਨੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਨੂੰ ਬੀਬੀਸੀ ਦੇ ਡਾਕੂਮੈਂਟਰੀ ਉੱਤੇ ਬੈਨ ਨਾਲ ਜੋੜਣ ਦੀ ਕੋਸ਼ਿਸ਼ ਕੀਤੀ ਹੈ। ਕਾਂਗਰਸ ਨੇ ਟਵੀਟ ਕੀਤਾ ਕਿ, "ਪਹਿਲਾਂ BBC ਦੀ ਡਾਕੂਮੈਂਟਰੀ ਆਈ, ਉਸ ਨੂੰ ਬੈਨ ਕੀਤਾ ਗਿਆ। ਹੁਣ BBC 'ਤੇ IT ਦਾ ਛਾਪਾ ਪਿਆ ਹੈ। ਅਘੋਸ਼ਿਤ ਆਪਾਤਕਾਲ"