ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਵਿੱਤੀ ਸਾਲ 2021-22 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਸਮਾਂ ਸੀਮਾ 15 ਮਾਰਚ ਤੱਕ ਵਧਾਈ ਹੈ। ਕੇਂਦਰੀ ਪ੍ਰਤੱਖ ਕਰ ਬੋਰਡ (CBDT) ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਇਨਕਮ ਟੈਕਸ ਵਿਭਾਗ ਨੇ ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ 31 ਜੁਲਾਈ ਤੋਂ ਵਧਾ ਕੇ 31 ਦਸੰਬਰ ਕਰ ਦਿੱਤੀ ਸੀ।
ਪਿਛਲੇ ਦਸੰਬਰ ਮਹੀਨੇ 'ਚ ਇਨਕਮ ਟੈਕਸ ਵਿਭਾਗ ਨੇ ਦੱਸਿਆ ਸੀ ਕਿ ਪਿਛਲੇ ਵਿੱਤੀ ਸਾਲ 'ਚ ਚਾਰ ਕਰੋੜ ਤੋਂ ਜ਼ਿਆਦਾ ਆਈ.ਟੀ.ਆਰ. ਫਾਈਲ ਕੀਤੇ ਜਾ ਚੁੱਕੇ ਹਨ ਅਤੇ 21 ਦਸੰਬਰ ਨੂੰ ਕਰੀਬ 8.7 ਲੱਖ ਰਿਟਰਨ ਦਾਖਲ ਕੀਤੇ ਗਏ ਹਨ। ਵਿਅਕਤੀਗਤ ਟੈਕਸਦਾਤਾਵਾਂ ਲਈ ਇਨਕਮ ਟੈਕਸ ਰਿਟਰਨ (ITR) ਫਾਈਲ ਕਰਨ ਦੀ ਆਖਰੀ ਮਿਤੀ 31 ਦਸੰਬਰ ਹੈ। ਇਸ ਨਾਲ ਈ-ਫਾਈਲਿੰਗ 'ਚ ਵਾਧਾ ਹੋਇਆ ਹੈ ਅਤੇ ਪਿਛਲੇ ਸੱਤ ਦਿਨਾਂ 'ਚ 46.77 ਲੱਖ ਰਿਟਰਨ ਫਾਈਲ ਕੀਤੇ ਗਏ ਹਨ।