ਨਵੀਂ ਦਿੱਲੀ: ਕੇਰਲਾ, ਮਹਾਰਾਸ਼ਟਰ, ਪੰਜਾਬ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿੱਚ ਕੋਵਿਡ -19 ਦੇ ਨਵੇਂ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਇਨ੍ਹਾਂ ਰਾਜਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਛੱਤੀਸਗੜ੍ਹ ਵਿੱਚ ਪਿਛਲੇ ਸੱਤ ਦਿਨਾਂ ਵਿੱਚ ਵਾਇਰਸ ਦੀ ਲਾਗ ਦੇ ਰੋਜ਼ਾਨਾ ਮਾਮਲੇ ਵਧੇ ਹਨ। ਪਿਛਲੇ 24 ਘੰਟਿਆਂ ਵਿੱਚ ਰਾਜ ਵਿੱਚੋਂ 259 ਨਵੇਂ ਕੇਸ ਸਾਹਮਣੇ ਆਏ ਹਨ।
ਕੇਰਲ ਵਿੱਚ ਰੋਜ਼ਾਨਾ ਲਾਗ ਦੇ ਮਾਮਲੇ ਵੱਧ ਰਹੇ ਹਨ ਅਤੇ ਮਹਾਰਾਸ਼ਟਰ ਵਿੱਚ ਪਿਛਲੇ ਇੱਕ ਹਫਤੇ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਨਾਲ ਸ਼ਨੀਵਾਰ ਨੂੰ ਦੇਸ਼ ਵਿੱਚ ਸੰਕਰਮਣ ਦੇ ਨਵੇਂ ਕੇਸਾਂ ਵਿੱਚ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਮਹਾਰਾਸ਼ਟਰ ਵਿੱਚ ਕੋਵਿਡ 19 ਦੇ 6,112 ਨਵੇਂ ਕੇਸ ਸਾਹਮਣੇ ਆਏ ਹਨ। ਮਹਾਰਾਸ਼ਟਰ ਦੀ ਤਰ੍ਹਾਂ, ਪੰਜਾਬ ਵਿੱਚ ਵੀ ਰੋਜ਼ਾਨਾ ਕੇਸ ਵੱਧ ਰਹੇ ਹਨ ਜਿਥੇ ਪਿਛਲੇ 24 ਘੰਟਿਆਂ ਵਿੱਚ 383 ਨਵੇਂ ਕੇਸ ਸਾਹਮਣੇ ਆਏ ਹਨ।