ਨਵੀਂ ਦਿੱਲੀ: ਕੋਰੋਨਾ ਦਾ ਦੂਜੀ ਲਹਿਰ ਦਾ ਪ੍ਰਕੋਪ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਰੋਜ਼ਾਨਾਂ ਹੀ ਦੇਸ਼ ਵਿੱਚ ਲੱਖਾਂ ਦੀ ਗਿਣਤੀ ਵਿੱਚ ਲੋਕ ਕੋਰੋਨਾ ਦੇ ਸ਼ਿਕਾਰ ਹੋ ਰਹੇ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 3,82,315 ਮਾਮਲੇ ਸਾਹਮਣੇ ਆਏ ਹਨ ਤੇ 3,780 ਮਰੀਜ਼ਾਂ ਦੀ ਮੌਤ ਹੋਈ ਹੈ।
ਦੇਸ਼ 'ਚ ਪਿਛਲੇ 24 ਘੰਟਿਆਂ 'ਚ 3,82,315 ਨਵੇਂ ਮਾਮਲੇ, 3,780 ਮੌਤਾਂ - in india corona cases
ਕੋਰੋਨਾ ਦਾ ਦੂਜੀ ਲਹਿਰ ਦਾ ਪ੍ਰਕੋਪ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਰੋਜ਼ਾਨਾਂ ਹੀ ਦੇਸ਼ ਵਿੱਚ ਲੱਖਾਂ ਦੀ ਗਿਣਤੀ ਵਿੱਚ ਲੋਕ ਕੋਰੋਨਾ ਦੇ ਸ਼ਿਕਾਰ ਹੋ ਰਹੇ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 3,82,315 ਮਾਮਲੇ ਸਾਹਮਣੇ ਆਏ ਹਨ ਤੇ 3,780 ਮਰੀਜ਼ਾਂ ਦੀ ਮੌਤ ਹੋਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨਿਚਰਵਾਰ ਦੀ ਸਵੇਰ ਨੂੰ ਜਾਰੀ ਹੋਏ ਅੰਕੜਿਆ ਮੁਤਾਬਕ ਦੇਸ਼ ਵਿੱਚ ਸਕੰਰਮਣ ਦੇ 3,82,315 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਦੇ ਬਾਅਦ ਦੇਸ਼ ਵਿੱਚ ਕੁੱਲ ਸੰਕਰਮਿਤ ਦਾ ਅੰਕੜਾ (2,06,65,148) ਹੋ ਗਈ ਹੈ। ਅਤੇ ਇਨ੍ਹਾਂ 24 ਘੰਟਿਆਂ ਵਿੱਚ 3,780 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਦੇਸ਼ ਵਿੱਚ ਕੁੱਲ ਮ੍ਰਿਤਕਾਂ ਦੀ ਗਿਣਤੀ 2,26,188 ਹੋ ਗਈ ਹੈ।
ਜ਼ਿਕਰਯੋਗ ਹੈ ਕਿ ਕੋਰੋਨਾ ਲਾਗ ਦੀ ਦੂਜੀ ਲਹਿਰ ਬੇਹੱਦ ਹੀ ਘਾਤਕ ਰੂਪ ਲੈ ਚੁੱਕੀ ਹੈ। 24 ਘੰਟਿਆਂ ਅੰਦਰ ਪੰਜਾਬ 'ਚ 173 ਹੋਰ ਲੋਕ ਕੋਰੋਨਾ ਦੀ ਭੇਂਟ ਚੜ੍ਹ ਗਏ। ਜਦਕਿ 7601 ਹੋਰ ਲੋਕ ਇਸ ਮਾਰੂ ਵਾਇਰਸ ਦੇ ਲਪੇਟ ਵਿੱਚ ਆ ਗਏ ਹਨ।