ਨਵੀਂ ਦਿੱਲੀ: ਭਾਰਤ ਵਿਚ ਕੋਵਿਡ -19 ਦੇ ਮਾਮਲੇ ਹਰ ਦਿਨ ਬੀਤਣ ਦੇ ਨਾਲ ਘੱਟਣੇ ਸ਼ੁਰੂ ਹੋ ਚੁੱਕੇ ਹਨ। ਸੋਮਵਾਰ ਨੂੰ ਦੇਸ਼ ਵਿੱਚ 42,640 ਨਵੇਂ ਕੋਰੋਨਾ ਦੇ ਕੇਸ ਦਰਜ ਕੀਤੇ ਗਏ, ਜੋ ਕਿ ਪਿਛਲੇ 91 ਦਿਨਾਂ ਵਿੱਚ ਸਭ ਤੋਂ ਘੱਟ ਹਨ। ਪਿਛਲੇ 24 ਘੰਟਿਆਂ ਵਿੱਚ ਕੁੱਲ 81,839 ਕੋਰੋਨਾ ਮਰੀਜ ਠੀਕ ਹੋਏ ਹਨ, ਜਿਸ ਕਾਰਨ ਉਨ੍ਹਾਂ ਨੂੰ ਛੁੱਟੀ ਦਿੱਤੀ ਗਈ ਹੈ ਜਦੋਂਕਿ ਕੋਰੋਨਾ ਕਾਰਨ 1,167 ਲੋਕਾਂ ਨੇ ਦਮ ਵੀ ਤੋੜਿਆ ਹੈ।
ਸੋਮਵਾਰ ਰਾਤ ਤੱਕ ਭਾਰਤ 'ਚ ਕੁੱਲ 2,99,77,861 ਕੇਸ ਦਰਜ ਕੀਤੇ ਗਏ ਹਨ ਜਿਨ੍ਹਾਂ 'ਚ 2,89,26,038 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ। ਸਿਹਤ ਮੰਤਰਾਲੇ ਨੇ ਆਪਣੀ ਵੈਬਸਾਈਟ 'ਤੇ ਦੱਸਿਆ ਹੈ ਕਿ ਦੇਸ਼ 'ਚ ਮਹਾਂਮਾਰੀ ਕਾਰਨ ਹੁਣ ਤੱਕ 3,89,302 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜੇਕਰ ਗੱਲ ਐਕਟਿਵ ਕੇਸਾਂ ਦੀ ਕੀਤੀ ਜਾਵੇ ਤਾਂ ਇਸ ਸਮੇਂ ਭਾਰਤ ਵਿੱਚ 6,62,521 ਕੋਰੋਨਾ ਦੇ ਐਕਟਿਵ ਕੇਸ ਹਨ। ਇਸ ਦੇ ਨਾਲ ਹੀ ਲੱਗਭਗ 28,87,66,201 ਲੋਕਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਇਆ ਗਿਆ ਹੈ।