ਨਵੀਂ ਦਿੱਲੀ:ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 67,084 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1,241 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਦੇਸ਼ ਵਿੱਚ ਮੌਜੂਦਾ ਕੇਸਾਂ ਦਾ ਗਿਣਤੀ 7,90,789 ਹੈ, ਜੋ ਕੁੱਲ ਕੇਸਾਂ ਦਾ 1.86 ਫੀਸਦ ਬਣਦਾ ਹੈ। ਭਾਰਤ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ 4.44 ਫੀਸਦੀ ਅਤੇ ਹਫਤਾਵਾਰੀ ਸਕਾਰਾਤਮਕਤਾ ਦਰ 6.58 ਫੀਸਦੀ ਦਰਜ ਕੀਤੀ ਗਈ ਹੈ।
ਇਹ ਵੀ ਪੜੋ:11 ਫਰਵਰੀ ਨੂੰ ਪੰਜਾਬ ਦੌਰੇ 'ਤੇ ਆਉਣਗੇ CM ਕੇਜਰੀਵਾਲ ਦੀ ਪਤਨੀ ਤੇ ਧੀ
ਪਿਛਲੇ 24 ਘੰਟਿਆਂ ਵਿੱਚ 1,67,882 ਰਿਕਵਰੀ ਦੇ ਨਾਲ ਭਾਰਤ ਵਿੱਚ ਹੁਣ ਤੱਕ ਕੋਵਿਡ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 4,11,80,751 ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਮੌਜੂਦਾ ਰਿਕਵਰੀ ਦਰ 96.95 ਪ੍ਰਤੀਸ਼ਤ ਹੈ।