ਨਵੀਂ ਦਿੱਲੀ: ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ ਜਨਰਲ ਨੇ ਅੰਤਰਰਾਸ਼ਟਰੀ ਵਪਾਰਕ ਯਾਤਰੀ ਸੇਵਾਵਾਂ ਦੀ ਮੁਅੱਤਲੀ ਨੂੰ 28 ਫਰਵਰੀ, 2022 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਅਥਾਰਟੀ ਨੇ 26 ਨਵੰਬਰ 2021 ਦੇ ਆਪਣੇ ਆਦੇਸ਼ ਵਿੱਚ ਅੰਸ਼ਕ ਬਦਲਾਅ ਕੀਤੇ ਹਨ।
ਕੋਵਿਡ-19 ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਸਾਰੀਆਂ ਅੰਤਰਰਾਸ਼ਟਰੀ ਯਾਤਰੀ ਉਡਾਣਾਂ 'ਤੇ ਪਾਬੰਦੀ ਵਧਾ ਦਿੱਤੀ ਹੈ। ਬੁੱਧਵਾਰ ਨੂੰ ਇੱਕ ਤਾਜ਼ਾ ਆਦੇਸ਼ ਵਿੱਚ, ਨਾਗਰਿਕ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ ਨੇ ਕਿਹਾ ਹੈ ਕਿ ਇਨ੍ਹਾਂ ਉਡਾਣਾਂ 'ਤੇ ਪਾਬੰਦੀ ਹੁਣ 28 ਫਰਵਰੀ ਤੱਕ ਵਧਾ ਦਿੱਤੀ ਗਈ ਹੈ।