ਨਵੀਂ ਦਿੱਲੀ:ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ 'ਚ ਪਿਛਲੇ 24 ਘੰਟਿਆਂ ਵਿੱਚ ਕੋਵਿਡ -19 ਦੇ 41,965 ਨਵੇਂ ਕੇਸ ਤੇ 460 ਮੌਤਾਂ ਦਰਜ ਹੋਈਆਂ ਹਨ। ਸਿਹਤਯਾਬ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 33,964 ਦਰਜ ਕੀਤੀ ਗਈ ਹੈ।
ਕੋਰੋਨਾ ਮਹਾਂਮਾਰੀ ਕਾਰਨ 460 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,39,020 ਹੋ ਗਈ। ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 3,78,181 ਹੋ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 1.15 ਫੀਸਦ ਹੈ। ਪਿਛਲੇ 24 ਘੰਟਿਆਂ ਵਿੱਚ ਐਕਟਿਵ ਮਾਮਲਿਆਂ ਵਿੱਚ ਕੁੱਲ 7,541 ਦਾ ਵਾਧਾ ਦਰਜ ਕੀਤਾ ਗਿਆ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.51 ਫੀਸਦ ਹੈ।
ਅੰਕੜਿਆਂ ਦੇ ਮੁਤਾਬਕ ਦੇਸ਼ ਵਿੱਚ ਕੋਵਿਡ -19 ਲਈ ਹੁਣ ਤੱਕ ਕੁੱਲ 52,31,84,293 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਚੋਂ ਮੰਗਲਵਾਰ ਨੂੰ 16,06,785 ਨਮੂਨਿਆਂ ਦੀ ਜਾਂਚ ਕੀਤੀ ਗਈ। ਮਹਾਂਮਾਰੀ ਦੀ ਰੋਜ਼ਾਨਾ ਦਰ 2.61 ਫੀਸਦ ਹੈ। ਇਸ ਦੇ ਨਾਲ ਹੀ ਮਹਾਂਮਾਰੀ ਦੀ ਹਫ਼ਤਾਵਾਰੀ ਦੀ ਦਰ 2.58 ਫੀਸਦ ਹੈ, ਜੋ ਕਿ ਪਿਛਲੇ 68 ਦਿਨਾਂ ਤੋਂ 3 ਫੀਸਦੀ ਘੱਟ ਹੈ। ਦੇਸ਼ ਵਿੱਚ ਹੁਣ ਤੱਕ ਕੁੱਲ 3,19,93,644 ਲੋਕ ਕੋਰੋਨਾ ਮੁਕਤ ਹੋ ਚੁੱਕੇ ਹਨ ਅਤੇ ਕੋਵਿਡ -19 ਨਾਲ ਮੌਤ ਦਰ 1.34 ਫੀਸਦ ਹੈ।
ਮੰਤਰਾਲੇ ਦੇ ਮੁਤਾਬਕ, ਮੰਗਲਵਾਰ ਨੂੰ ਇੱਕ ਹੀ ਦਿਨ ਵਿੱਚ ਕੋਵਿਡ ਵੈਕਸੀਨੇਸ਼ਨ ਦੀ ਵੱਧ ਤੋਂ ਵੱਧ 1.33 ਕਰੋੜ ਖੁਰਾਕਾਂ ਦਿੱਤੀਆਂ ਗਈਆਂ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਵੈਕਸੀਨ ਦੀਆਂ ਕੁੱਲ 65.41 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ :ਰਾਸ਼ਟਰੀ ਪੋਸ਼ਣ ਹਫ਼ਤਾ 2021, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਦਿਨ