ਪੰਜਾਬ

punjab

ETV Bharat / bharat

COVID-19 : 24 ਘੰਟਿਆਂ ’ਚ 39,097 ਨਵੇਂ ਮਾਮਲੇ, 546 ਲੋਕਾਂ ਦੀ ਮੌਤਾਂ - ਟੀਕਾਕਰਨ ਅਭਿਆਨ

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਮੁਤਾਬਿਕ ਭਾਰਤ ਨੇ ਪਿਛਲੇ 24 ਘੰਟਿਆਂ ’ਚ 35,342 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 546 ਮੌਤਾਂ ਦਰਜ ਕੀਤੀ ਗਈ ਹੈ।

COVID-19
COVID-19

By

Published : Jul 24, 2021, 10:18 AM IST

ਹੈਦਰਾਬਾਦ : ਪਿਛਲੇ 24 ਘੰਟਿਆਂ ’ਚ ਭਾਰਤ 'ਚ ਕੋਰੋਨਾ ਵਾਇਰਸ (COVID-19) ਦੇ 35,342 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਜਾਣਕਾਰੀ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਦਿੱਤੀ ਗਈ ਹੈ। ਕੋਰੋਨਾ ਕਾਰਨ 546 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4,20,016 ਹੋ ਗਈ ਹੈ।

ਕੋਰੋਨਾ ਵਾਇਰਸ ਦੇ ਐਕਟਿਵ ਮਾਮਲੇ 4,08,977 ਹਨ। ਇਸ ਤੋਂ ਇਲਾਵਾ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਵਧ ਕੇ 3,05,03,166 ਹੋ ਗਈ ਹੈ।

ਇਹ ਵੀ ਪੜ੍ਹੋ:ਮੋਗਾ ਹਾਦਸਾ : ਸਿੱਧੂ ਨੇ ਮ੍ਰਿਤਕਾਂ ਲਈ 5-5 ਲੱਖ ਰੁਪਏ ਦਾ ਮੁਆਵਜ਼ਾ ਐਲਾਨਿਆ

ਮੰਤਰਾਲੇ ਨੇ ਦੱਸਿਆ ਕਿ ਟੀਕਾਕਰਨ ਅਭਿਆਨ ਦੇ ਤਹਿਤ ਹੁਣ ਤੱਕ ਦੇਸ਼ ’ਚ 42,78,82,261 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਦੇ ਅਨੁਸਾਰ, ਕੋਵਿਡ -19 ਲਈ 23 ਜੁਲਾਈ ਤੱਕ 45,45,70,811 ਸੈਂਪਲਾਂ ਦੀ ਜਾਂਚ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 16,31,266 ਸੈਂਪਲਾਂ ਦੀ ਸ਼ੁੱਕਰਵਾਰ ਨੂੰ ਜਾਂਚ ਕੀਤੀ ਗਈ।

ABOUT THE AUTHOR

...view details