ਨਵੀਂ ਦਿੱਲੀ:ਭਾਰਤ ’ਚ ਬੀਤੇ 24 ਘੰਟਿਆਂ ’ਚ ਕੋਰੋਨਾ ਦੇ 51,667 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਹਿਣਤੀ 3,01,34,445 ਹੋਈ। 1,329 ਨਵੀਂ ਮੌਤਾਂ ਤੋਂ ਬਾਅਦ ਕੁੱਲ ਮੌਤਾਂ ਦੀ ਗਿਣਤੀ 3,93,310 ਹੋ ਗਈ ਹੈ। 64,527 ਨਵੇਂ ਡਿਸਚਾਰਜ ਤੋਂ ਬਾਅਦ ਕੁੱਲ ਡਿਸਚਾਰਜ ਦੀ ਗਿਣਤੀ 2,91,28,267 ਹੋਈ ਹੈ। ਦੇਸ਼ ’ਚ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ 6,12,868 ਹੈ।
COVID-19: 24 ਘੰਟਿਆਂ ’ਚ 51,667 ਨਵੇਂ ਮਾਮਲੇ, 1,329 ਮੌਤਾਂ - ਕੋਰੋਨਾ ਵਾਇਰਸ
ਭਾਰਤ ’ਤੇ ਕੋਰੋਨਾ ਦੀ ਦੂਜੀ ਲਹਿਰ ਕਹਿਰ ਬਣਕੇ ਟੁੱਟੀ ਸੀ, ਪਰ ਹੁਣ ਵਧੀਆ ਖਬਰ ਇਹ ਹੈ ਕਿ ਸੰਕ੍ਰਮਣ ਦੀ ਇਸ ਦੂਜੀ ਲਹਿਰ ਦਾ ਅਸਰ ਹੌਲੀ-ਹੌਲੀ ਘੱਟ ਹੋ ਰਿਹਾ ਹੈ। ਇਸਦੇ ਨਾਲ ਹੀ ਕੋਰੋਨਾ ਦੇ ਨਵੇਂ ਮਾਮਲਿਆਂ ’ਚ ਭਾਰੀ ਕਮੀ ਆਈ ਹੈ।
ਦੇਸ਼ ’ਚ ਪਿਛਲੇ 24 ਘੰਟਿਆਂ ਚ ਕੋਰੋਨਾ ਵਾਇਰਸ ਦੀ 60,73,912 ਵੈਕਸੀਨ ਲਗਾਈ ਗਈ। ਜਿਸ ਤੋਂ ਬਾਅਦ ਕੁੱਲ ਵੈਕਸੀਨੇਸ਼ਨ ਦਾ ਅੰਕੜਾ 30,79,48,744 ਹੋਇਆ। ਭਾਰਤ ਚ ਕੁੱਲ ਕੋਰੋਨਾ ਵਾਇਰਸ ਦੇ ਲਈ 17,35,781 ਸੈਂਪਲ ਟੇਸਟ ਕੀਤੇ ਗਏ। ਬੀਤੇ ਦਿਨ ਤੱਕ 39,95,68,448 ਸੈਂਪਲ ਲਏ ਜਾ ਚੁੱਕੇ ਹਨ।
ਇਸਦੇ ਨਾਲ ਹੀ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਚ ਪਿਛਲੇ 24 ਘੰਟਿਆਂ ’ਚ 382 ਨਵੇਂ ਮਾਮਲੇ ਸਾਹਮਣੇ ਆਏ ਸਨ, ਜਦਕਿ 20 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। 715 ਲੋਕ ਸਿਹਤਯਾਬ ਹੋ ਕੇ ਆਪਣੇ ਘਰ ਨੂੰ ਪਰਤ ਚੁੱਕੇ ਹਨ। ਪੰਜਾਬ ਚ ਐਕਟਿਵ ਮਾਮਲੇ 5,274 ਹਨ। ਹੁਣ ਤੱਕ ਪੰਜਾਬ ’ਚ 5,93,941 ਕੋਰੋਨਾ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਜਦਕਿ 15,944 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।