ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਹੁਣ ਘੱਟ ਰਹੇ ਹਨ। ਵੀਰਵਾਰ ਦੇ ਮੁਕਾਬਲੇ ਅੱਜ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 1 ਲੱਖ 49 ਹਜ਼ਾਰ 394 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1072 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਦੇ 13 ਫੀਸਦੀ ਮਾਮਲੇ ਘੱਟ ਆਏ ਹਨ। ਕੱਲ੍ਹ ਇੱਕ ਲੱਖ 72 ਹਜ਼ਾਰ 433 ਕੇਸ ਆਏ ਸਨ। ਦੇਸ਼ ਵਿੱਚ ਸਕਾਰਾਤਮਕਤਾ ਦਰ ਹੁਣ 9.27 ਫੀਸਦ ਹੈ।
ਐਕਟਿਵ ਮਾਮਲੇ ਘੱਟ ਕੇ 14 ਲੱਖ 35 ਹਜ਼ਾਰ 569 ਹੋਏ
ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਹੁਣ ਐਕਟਿਵ ਕੇਸਾਂ ਦੀ ਗਿਣਤੀ 14 ਲੱਖ 35 ਹਜ਼ਾਰ 569 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 55 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 46 ਹਜ਼ਾਰ 674 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 4 ਕਰੋੜ 17 ਹਜ਼ਾਰ 88 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਪੰਜਾਬ ’ਚ ਕੋਰੋਨਾ ਦੇ 1514 ਨਵੇਂ ਮਾਮਲੇ
ਗੱਲ ਕੀਤੀ ਜਾਵੇ ਪੰਜਾਬ ਦੀ ਪੰਜਾਬ ’ਚ ਕੋਰੋਨਾ ਦਾ ਕਹਿਰ ਘੱਟ ਰਿਹਾ ਹੈ। ਸੂਬੇ ’ਚ ਪਿਛਲੇ 24 ਘੰਟਿਆਂ ’ਚ 1514 ਕੋਰੋਨਾਂ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਕੋਰੋਨਾ ਦੇ ਕਾਰਨ 25 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਪੰਜਾਬ ’ਚ 74,8991 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਚ 17,360 ਲੋਕਾਂ ਦੀ ਕੋਰੋਨਾ ਦੇ ਕਾਰਨ ਮੌਤ ਹੋ ਗਈ ਹੈ। ਜਦਕਿ 71,5561 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਵਾਪਸ ਚਲੇ ਗਏ ਹਨ।