ਨਵੀਂ ਦਿੱਲੀ: ਭਾਰਤ ’ਚ ਪਿਛਲੇ 24 ਘੰਟਿਆਂ ਚ ਕੋਵਿਡ-19 ਮਹਾਂਮਾਰੀ ਦੇ 25,166 ਨਵੇਂ ਮਾਮਲੇ ਸਾਹਮਣੇ ਆਏ ਹਨ। ਜੋ ਪਿਛਲੇ 154 ਦਿਨਾਂ ਚ ਸਭ ਤੋਂ ਘੱਟ ਅੰਕੜਾ ਹੈ। ਇਸ ਦੇ ਨਾਲ ਹੀ ਨਵੇਂ ਮਾਮਲੇ ਆਉਣ ਨਾਲ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 3,22,50,679 ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਨੇ ਮੰਗਲਵਾਰ ਦੀ ਸਵੇਰ ਅੱਠ ਵਜੇ ਜਾਰੀ ਅੰਕੜਿਆ ਦੇ ਮੁਤਾਬਿਕ 437 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਜਿਸ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 4,32,079 ਹੋ ਗਈ ਹੈ। ਮੰਤਰਾਲੇ ਨੇ ਦੱਸਿਆ ਹੈ ਕਿ ਪਿਛਲੇ 24 ਘੰਟਿਆਂ ਚ ਕੋਵਿਡ 19 ਦੇ ਐਕਟਿਵ ਮਾਮਲੇ ਘੱਟ ਕੇ 3,69,846 ਰਹਿ ਗਏ ਹਨ। ਰਿਕਵਰੀ ਰੇਟ 97.51 ਫੀਸਦ ਹੋ ਗਈ ਹੈ।
ਭਾਰਤ ਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਲਈ 15,63,985 ਸੈਂਪਲ ਟੈਸਟ ਕੀਤੇ ਗਏ। ਇਸੇ ਦੇ ਨਾਲ ਹੀ ਹੁਣ ਤੱਕ ਕੁੱਲ 49,66,29,524 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।