ਨਵੀਂ ਦਿੱਲੀ:ਦੇਸ਼ ਵਿੱਚ ਕੋਰੋਨਾ ਵਾਇਰਸ (Coronavirus Cases Today in India) ਮਹਾਂਮਾਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਤੇਜ਼ੀ ਨਾਲ ਫੈਲਣ ਵਾਲੇ ਵੈਰੀਐਂਟ ਓਮੀਕਰੋਨ ਦੇ ਮਾਮਲੇ ਵੀ ਵਧੇ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ ਤਿੰਨ ਲੱਖ 17 ਹਜ਼ਾਰ 532 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 491 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ ਕੋਰੋਨਾ ਦੇ ਓਮੀਕਰੋਨ ਵੈਰੀਐਂਟ ਦੇ 9287 ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 16.41% ਹੈ।
ਇਹ ਵੀ ਪੜੋ:ਓਮੀਕਰੋਨ ਨਾਲ ਕੋਰੋਨਾ ਬੀਮਾਰੀ ਦੀ ਗੰਭੀਰਤਾ ਹੋ ਸਕਦੀ ਹੈ ਘੱਟ
ਐਕਟਿਵ ਕੇਸ ਵਧ ਕੇ 19 ਲੱਖ 24 ਹਜ਼ਾਰ 51 ਹੋ ਗਏ ਹਨ
ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਹੁਣ ਐਕਟਿਵ ਕੇਸਾਂ ਦੀ ਗਿਣਤੀ 19 ਲੱਖ 24 ਹਜ਼ਾਰ 51 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਂਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 87 ਹਜ਼ਾਰ 693 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 23 ਹਜ਼ਾਰ 990 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 58 ਲੱਖ 7 ਹਜ਼ਾਰ 29 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।