ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਕਹਿਰ ਮੁੜ ਤੋਂ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਨਵੇਂ ਕੋਰੋਨਾ ਕੇਸਾਂ ਦਾ ਅੰਕੜਾ ਪਹਿਲੀ ਵਾਰ ਇੱਕ ਲੱਖ ਦੇ ਕਰੀਬ ਸਾਹਮਣੇ ਆਇਆ ਹੈ।
ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਨੇ ਸੋਮਵਾਰ ਸਵੇਰੇ ਜਾਰੀ ਕੀਤੇ ਗਏ ਅੰਕੜੇ ਮੁਤਾਬਕ ਦੇਸ਼ਭਰ ਵਿੱਚ ਪਿਛਲੇ 24 ਘੰਟਿਆਂ ਵਿੱਚ 1,03,558 ਨਵੇਂ ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ ਹਨ। ਜਦਕਿ 478 ਲੋਕਾਂ ਦੀ ਮੌਤ ਹੋ ਗਈ ਹੈ।