ਨਵੀਂ ਦਿੱਲੀ: ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਅਤੇ ਰੱਖਿਆ ਮੰਤਰੀ ਸਰਗੇਈ ਸ਼ੋਇਗੂ 6 ਦਸੰਬਰ ਨੂੰ ਦੋਵਾਂ ਦੇਸ਼ਾਂ ਵਿਚਾਲੇ ਟੂ ਪਲੱਸ ਟੂ (2+2) ਮੰਤਰੀ ਪੱਧਰੀ ਵਾਰਤਾ ਲਈ ਭਾਰਤ ਦਾ ਦੌਰਾ ਕਰਨਗੇ। ਰੂਸੀ ਦੂਤਘਰ ਨੇ ਇਹ ਜਾਣਕਾਰੀ ਦਿੱਤੀ। ਰੂਸ ਦੇ ਵਿਦੇਸ਼ ਮੰਤਰੀ ਲਾਵਰੋਵ (Russian Foreign Minister Lavrov) ਅਤੇ ਸ਼ੋਇਗੂ ਵਿਦੇਸ਼ ਮੰਤਰੀ ਐਸ ਜੈਸ਼ੰਕਰ (External Affairs Minister S. Jaishankar) ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ (Defense Minister Rajnath Singh) ਨਾਲ ਮੀਟਿੰਗ ਕਰਨਗੇ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Russian President Vladimir Putin) ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਸਿਖਰ ਵਾਰਤਾ ਲਈ 6 ਦਸੰਬਰ ਦੇ ਆਸਪਾਸ ਭਾਰਤ ਆਉਣ ਦੀ ਸੰਭਾਵਨਾ ਹੈ।
ਦੂਤਾਵਾਸ ਦੇ ਬੁਲਾਰੇ ਨੇ ਦੱਸਿਆ ਕਿ 6 ਦਸੰਬਰ ਨੂੰ, ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ (Russian Foreign Minister Sergei Lavrov) ਅਤੇ ਰੱਖਿਆ ਮੰਤਰੀ ਸਰਗੇਈ ਸ਼ੋਇਗੂ (Defense Minister Sergei Shoigu) ਨਵੀਂ ਦਿੱਲੀ ਵਿੱਚ ਆਪਣੇ ਭਾਰਤੀ ਹਮਰੁਤਬਾ ਐੱਸ ਜੈਸ਼ੰਕਰ (S. Jaishankar) ਅਤੇ ਰਾਜਨਾਥ ਸਿੰਘ (Rajnath Singh) ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਮੰਤਰੀਆਂ ਤੋਂ ਏਸ਼ੀਆ-ਪ੍ਰਸ਼ਾਂਤ ਖੇਤਰ ਦੀ ਸਥਿਤੀ ਅਤੇ ਅਫਗਾਨਿਸਤਾਨ ਅਤੇ ਸੀਰੀਆ ਦੇ ਵਿਕਾਸ ਸਮੇਤ ਪ੍ਰਮੁੱਖ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਡੂੰਘਾਈ ਨਾਲ ਚਰਚਾ ਕਰਨ ਦੀ ਉਮੀਦ ਹੈ। ਰੂਸ ਇੰਡੋ-ਪੈਸੀਫਿਕ ਨੂੰ ਏਸ਼ੀਆ-ਪ੍ਰਸ਼ਾਂਤ ਕਹਿੰਦਾ ਹੈ।