ਨਵੀਂ ਦਿੱਲੀ: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀ ਨੂੰ ਵਿਦੇਸ਼ ਮੰਤਰਾਲੇ ਨੇ ਨਾਗਰੋਟਾ ਦੀ ਸਾਜਿਸ਼ ਨੂੰ ਲੈ ਕੇ ਤਲਬ ਕੀਤਾ ਹੈ।
ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਨਾਗਰੋਟਾ ਦੇ ਬਾਨ ਇਲਾਕੇ 'ਚ ਟੋਲ ਪਲਾਜ਼ਾ ਨੇੜੇ ਹੋਏ ਇੱਕ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦੇ ਚਾਰ ਅੱਤਵਾਦੀ ਮਾਰੇ ਗਏ ਸਨ।
ਨਾਗਰੋਟਾ ਸਾਜ਼ਿਸ਼ 'ਤੇ ਭਾਰਤ ਸਖ਼ਤ, ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀ ਨੂੰ ਕੀਤਾ ਤਲਬ ਜੰਮੂ ਖੇਤਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਮਾਰੇ ਗਏ ਚਾਰ ਅੱਤਵਾਦੀ ਇਸ ਮਹੀਨੇ ਦੇ ਅੰਤ ਵਿੱਚ ਹੋਣ ਵਾਲੀਆਂ ਜ਼ਿਲ੍ਹਾ ਵਿਕਾਸ ਪਰੀਸ਼ਦ (ਡੀਡੀਸੀ) ਦੀਆਂ ਚੋਣਾਂ ਨੂੰ ਪ੍ਰਭਾਵਤ ਕਰਨ ਲਈ ਕਸ਼ਮੀਰ ਘਾਟੀ ਵੱਲ ਜਾ ਰਹੇ ਸਨ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਕਿਸਤਾਨ ਸਾਡੀ ਰਾਜਨੀਤਿਕ ਪ੍ਰਕਿਰਿਆ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਪਿਛਲੇ ਕੁੱਝ ਦਿਨਾਂ ਤੋਂ ਪਾਕਿਸਤਾਨ ਨੇ ਅੱਤਵਾਦੀਆਂ ਨੂੰ ਇਸ ਦਿਸ਼ਾ ਵਿੱਚ ਘੁਸਪੈਠ ਕਰਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਅੱਤਵਾਦੀਆਂ ਖਿਲਾਫ਼ ਮੁਹਿੰਮ ਚਲਾਉਂਦਿਆਂ ਜੰਮੂ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।
ਅੱਤਵਾਦੀ ਹਮਲੇ ਦੀ ਸਾਜਿਸ਼ ਰਚ ਰਹੇ ਸਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਵੱਖ-ਵੱਖ ਉੱਚ ਸੁਰੱਖਿਆ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਹ ਖੁਲਾਸਾ ਹੋਇਆ ਕਿ ਜੰਮੂ ਦੇ ਬਾਹਰੀ ਹਿੱਸੇ ਵਿੱਚ ਮੁਕਾਬਲੇ ਦੌਰਾਨ ਮਾਰੇ ਗਏ ਜੈਸ਼-ਏ-ਮੁਹੰਮਦ ਦੇ ਅੱਤਵਾਦੀ 26/11 ਦੇ ਮੁੰਬਈ ਹਮਲੇ ਦੀ ਵਰ੍ਹੇਗੰਢ 'ਤੇ ਇੱਕ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਰਚ ਰਹੇ ਸਨ।
ਸਰਕਾਰੀ ਸੂਤਰਾਂ ਨੇ ਦੱਸਿਆ ਕਿ ਕੌਮੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਵਾਲ, ਵਿਦੇਸ਼ ਸਕੱਤਰ ਅਤੇ ਚੋਟੀ ਦੇ ਖੁਫੀਆ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਮੀਟਿੰਗ ਵਿੱਚ ਸਥਿਤੀ ਦਾ ਜਾਇਜ਼ਾ ਲਿਆ।
ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਸਾਜ਼ਿਸ਼ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੀ ਵਰ੍ਹੇਗੰਢ ਮੌਕੇ ਕੁਝ ਵੱਡਾ ਕਰਨਾ ਸੀ।
ਪੁਲਿਸ ਨੇ ਕਿਹਾ ਸੀ ਕਿ ਨਵੇਂ ਭਰਤੀ ਕੀਤੇ ਅੱਤਵਾਦੀਆਂ ਨੂੰ ਲੈ ਕੇ ਜਾਣ ਵਾਲਾ ਇੱਕ ਟਰੱਕ ਵੀਰਵਾਰ ਨੂੰ ਫੜਿਆ ਗਿਆ ਸੀ। ਉਸ ਤੋਂ ਬਾਅਦ ਜੈਸ਼-ਏ-ਮੁਹੰਮਦ ਦੇ ਚਾਰ ਸ਼ੱਕੀ ਅੱਤਵਾਦੀ ਨਾਗਰੋਟਾ ਵਿੱਚ ਇੱਕ ਮੁਕਾਬਲੇ ਵਿੱਚ ਮਾਰੇ ਗਏ ਸਨ। ਮੁਕਾਬਲੇ ਦੌਰਾਨ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸੀ।