ਨਵੀਂ ਦਿੱਲੀ: ਪੀਐਮ ਮੋਦੀ ਖ਼ਿਲਾਫ਼ ਵਿਵਾਦਤ ਟਿੱਪਣੀ ਮਾਲਦੀਵ ਨੂੰ ਮਹਿੰਗੀ ਪੈ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਮਾਲਦੀਵ ਦੇ ਹਾਈ ਕਮਿਸ਼ਨ ਨੂੰ ਤਲਬ ਕੀਤਾ ਹੈ। ਕੁਝ ਸਮਾਂ ਪਹਿਲਾਂ ਹੀ ਮਾਲਦੀਵ ਦੇ ਹਾਈ ਕਮਿਸ਼ਨਰ ਇਬਰਾਹਿਮ ਸਾਹਿਬ ਭਾਰਤੀ ਵਿਦੇਸ਼ ਮੰਤਰਾਲੇ ਪਹੁੰਚੇ ਹਨ। ਇਸ ਦੇ ਨਾਲ ਹੀ ਭਾਰਤੀ ਟਰੈਵਲ ਏਜੰਸੀਆਂ ਨੇ ਵੀ ਮਾਲਦੀਵ ਲਈ ਉਡਾਣਾਂ ਰੱਦ ਕਰਨ ਦਾ ਐਲਾਨ ਕੀਤਾ ਹੈ।ਤੁਹਾਨੂੰ ਦੱਸ ਦੇਈਏ ਕਿ ਮਾਲਦੀਵ ਦੀ ਇੱਕ ਮਹਿਲਾ ਮੰਤਰੀ ਮਰੀਅਮ ਸ਼ਿਓਨਾ ਨੇ ਪੀਐਮ ਮੋਦੀ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵਿਵਾਦਿਤ ਟਿੱਪਣੀ ਕੀਤੀ ਸੀ। ਜਿਸ ਤੋਂ ਬਾਅਦ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤ ਨੇ ਇਹ ਮਾਮਲਾ ਮਾਲਦੀਵ ਦੀ ਮੁਹੰਮਦ ਮੁਈਜ਼ੂ ਸਰਕਾਰ ਕੋਲ ਉਠਾਇਆ। ਇਸ ਤੋਂ ਬਾਅਦ ਮਾਲੇ 'ਚ ਭਾਰਤੀ ਹਾਈ ਕਮਿਸ਼ਨਰ ਨੇ ਇਸ ਟਿੱਪਣੀ 'ਤੇ ਨਾਰਾਜ਼ਗੀ ਜਤਾਈ ਸੀ।
ਮਾਲਦੀਵ ਸਰਕਾਰ ਦਾ ਇਸ ਟਿੱਪਣੀ ਨਾਲ ਕੋਈ ਲੈਣਾ-ਦੇਣਾ ਨਹੀਂ: ਇਸ ਦੇ ਨਾਲ ਹੀ ਭਾਰਤ ਦੇ ਇਤਰਾਜ਼ ਤੋਂ ਬਾਅਦ ਮਾਲਦੀਵ ਸਰਕਾਰ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਸਰਕਾਰ ਵੱਲੋਂ ਇਹ ਟਿੱਪਣੀ ਨਹੀਂ ਕੀਤੀ ਗਈ ਹੈ। ਇਹ ਮੰਤਰੀ ਦੀ ਨਿੱਜੀ ਰਾਏ ਹੈ। ਮਾਲਦੀਵ ਸਰਕਾਰ ਦਾ ਇਸ ਟਿੱਪਣੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।ਇਸ ਨਮੋਸ਼ੀ ਤੋਂ ਬਾਅਦ ਮਾਲਦੀਵ ਸਰਕਾਰ ਨੇ ਮੰਤਰੀ ਮਰੀਅਮ ਸ਼ਿਓਨਾ ਸਮੇਤ ਤਿੰਨ ਮੰਤਰੀਆਂ ਨੂੰ ਕੈਬਨਿਟ ਤੋਂ ਮੁਅੱਤਲ ਕਰ ਦਿੱਤਾ ਸੀ। ਪੀਐਮ ਮੋਦੀ ਖਿਲਾਫ ਇਤਰਾਜ਼ਯੋਗ ਟਿੱਪਣੀ ਕੀਤੀ ਗਈ।