ਹੈਦਰਾਬਾਦ:ਅਮਰੀਕਾ ਦੇ ਇੱਕ ਗੁਰਦੁਆਰਾ ਸਾਹਿਬ ‘ਚ ਐਤਵਾਰ ਨੂੰ ਖਾਲਿਸਤਾਨੀਆਂ ਦੇ ਇੱਕ ਸਮੂਹ ਨੇ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਧੱਕਾਮੁੱਕੀ ਕੀਤੀ । ਤੁਹਾਨੂੰ ਦੱਸ ਦਈਏ ਕਿ ਤਰਨਜੀਤ ਸੰਧੂ (taranjit singh sandhu ) ਗੁਰਪੁਰਬ ਮੌਕੇ ਮੱਥਾ ਟੇਕਣ ਲਈ ਲੌਂਗ ਆਈਲੈਂਡ ਦੇ ਹਿਕਸਵਿਲੇ ਗੁਰਦੁਆਰਾ ਸਾਹਿਬ ਪਹੁੰਚੇ ਸਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ‘ਤੇ ਖਾਲਿਸਤਾਨ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਅਤੇ ਗੁਰਪਤਵੰਤ ਪੰਨੂ ਨੂੰ ਮਾਰਨ ਦੀ ਸਾਜ਼ਸ਼ ਰਚਣ ਦਾ ਵੀ ਇਲਜ਼ਾਮ ਲਗਾਇਆ।
ਅਮਰੀਕਾ ਦੇ ਗੁਰੂ ਘਰ 'ਚ ਭਾਰਤੀ ਰਾਜਦੂਤ ਤਰਨਜੀਤ ਸੰਧੂ 'ਤੇ ਹਮਲੇ ਦੀ ਕੋਸ਼ਿਸ਼, ਖਾਲਿਸਤਾਨ ਸਮਰਥਕਾਂ 'ਤੇ ਹਮਲੇ ਦੇ ਇਲਜ਼ਾਮ - ਭਾਰਤੀ ਰਾਜਦੂਤ ਤਰਨਜੀਤ ਸੰਧੂ
ਭਾਰਤੀ ਡਿਪਲੋਮੇਟ ਤਰਨਜੀਤ ਸੰਧੂ ਗੁਰਪੁਰਬ ਮੌਕੇ ਮੱਥਾ ਟੇਕਣ ਲਈ ਲੌਂਗ ਆਈਲੈਂਡ ਦੇ ਹਿਕਸਵਿਲੇ ਗੁਰਦੁਆਰਾ ਸਾਹਿਬ ਪਹੁੰਚੇ ਸਨ। ਇਸ ਦੌਰਾਨ ਖਾਲਿਸਤਾਨੀ ਸਮਰਥਕਾਂ (khalistan supporters ) ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ‘ਤੇ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਅਤੇ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦਾ ਵੀ ਇਲਜ਼ਾਮ ਲਗਾਇਆ।
Published : Nov 27, 2023, 5:27 PM IST
|Updated : Nov 27, 2023, 7:16 PM IST
ਇਸ ਦੌਰਾਨ ਭਾਰਤੀ ਰਾਜਦੂਤ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਗੱਲਬਾਤ (Debate between ambassador and protestors) ਦਾ ਵੀਡੀਓ ਵੀ ਵਾਇਰਲ ਹੋਇਆ ਹੈ। ਇਸ ਵੀਡੀਓ ਦੀ ਸ਼ੁਰੂਆਤ ‘ਚ ਰਾਜਦੂਤ ਨੂੰ ਪ੍ਰਦਰਸ਼ਨਕਾਰੀਆਂ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਉਹ ਸੇਵਾ ਲਈ ਗੁਰਦੁਆਰਾ ਸਾਹਿਬ ਪਹੁੰਚੇ ਹਨ। ਇੱਕ ਪ੍ਰਦਰਸ਼ਨਕਾਰੀ ਪੰਜਾਬੀ ਭਾਸ਼ਾ ਵਿੱਚ ਬੋਲਦਾ ਸੁਣਿਆ ਜਾਂਦਾ ਹੈ, “ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਤੁਸੀਂ ਜ਼ਿੰਮੇਵਾਰ ਹੋ, ਤੁਸੀਂ ਪੰਨੂੰ ਦੇ ਕਤਲ ਦੀ ਸਾਜ਼ਸ਼ ਰਚੀ” ਵੀਡੀਓ ‘ਚ ਹੋਰ ਲੋਕ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ। ਪ੍ਰਦਰਸ਼ਨਕਾਰੀ ਭਾਰਤੀ ਰਾਜਦੂਤ ਸੰਧੂ ਨੂੰ ਪੁੱਛ ਰਹੇ ਹਨ, “ਤੁਸੀਂ ਜਵਾਬ ਕਿਉਂ ਨਹੀਂ ਦਿੰਦੇ?”
- Gurupurab Wishes: ਰਾਸ਼ਟਰਪਤੀ ਦ੍ਰੋਪਤੀ, ਪ੍ਰਧਾਨ ਮੰਤਰੀ ਮੋਦੀ ਸਮੇਤ ਵੱਖ-ਵੱਖ ਸਿਆਸੀ ਆਗੂਆਂ ਨੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ
- Guru Nanak Jayanti 2023 : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਹਰਮੰਦਿਰ ਸਾਹਿਬ ਵਿਖੇ ਲੱਗੀ ਰੌਣਕ
- Guru Nanak dev ji parkash purab: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਢੀ ਪ੍ਰਭਾਤ ਫੇਰੀ
ਸੋਸ਼ਲ ਮੀਡੀਆ ‘ਤੇ ਵੀਡੀਓ ਸਾਂਝਾ:ਇਸ ਦੌਰਾਨ ਭਾਰਤੀ ਰਾਜਦੂਤ ਤਰਨਜੀਤ ਸੰਧੂ (Indian Ambassador Taranjit Sandhu) ਨੇ ਐਕਸ ‘ਤੇ ਇੱਕ ਪੋਸਟ ਰਾਹੀਂ ਗੁਰਦੁਆਰੇ ਦੀ ਅਪਣੀ ਫੇਰੀ ਦਾ ਜ਼ਿਕਰ ਕੀਤਾ। ਹਾਲਾਂਕਿ, ਉਨ੍ਹਾਂ ਨੇ ਅਪਣੇ ਨਾਲ ਹੋਈ ਧੱਕਾ-ਮੁੱਕੀ ਬਾਰੇ ਕੁੱਝ ਨਹੀਂ ਲਿਿਖਆ। ਉਨ੍ਹਾਂ ਨੇ ਪੋਸਟ ਵਿਚ ਲਿਖਿਆ, “ਗੁਰਪੁਰਬ ਮਨਾਉਣ ਲਈ ਅਫਗਾਨਿਸਤਾਨ ਸਮੇਤ ਸਥਾਨਕ ਸੰਗਤ ਨਾਲ ਲੋਂਗ ਆਈਲੈਂਡ ਵਿੱਚ ਗੁਰੂ ਨਾਨਕ ਦਰਬਾਰ ਵਿੱਚ ਸ਼ਾਮਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ- ਕੀਰਤਨ ਸੁਣਿਆ, ਗੁਰੂ ਨਾਨਕ ਦੇਵ ਜੀ ਦੇ ਇਕਜੁੱਟਤਾ, ਏਕਤਾ ਅਤੇ ਬਰਾਬਰੀ ਦੇ ਸਦੀਵੀ ਸੰਦੇਸ਼ ਬਾਰੇ ਗੱਲ ਕੀਤੀ, ਲੰਗਰ ਛਕਿਆ ਅਤੇ ਆਸ਼ੀਰਵਾਦ ਲਿਆ।" ਜ਼ਿਕਰਯੋਗ ਹੈ ਕਿ ਕੈਨੇਡਾ ਦੇ ਬ੍ਰਿਟਸ਼ ਕੋਲੰਬੀਆ ‘ਚ ਖਾਲਿਸਤਾਨੀ ਹਰਦੀਪ ਨਿੱਝਰ ਨੂੰ ਕੁੱਝ ਨਕਾਬਪੋਸ਼ ਲੋਕਾਂ ਨੇ ਇਕ ਪਾਰਕਿੰਗ ‘ਚ ਗੋਲੀ ਮਾਰ ਦਿਤੀ ਸੀ। ਘਟਨਾ ਦੇ ਮਹੀਨਿਆਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਤਲ ਵਿੱਚ ਭਾਰਤੀ ਏਜੰਟਾਂ ਦੀ ਭੂਮਿਕਾ ਦਾ ਇਲਜ਼ਾਮ ਲਗਾਇਆ, ਜਿਸ ਨਾਲ ਇਕ ਵੱਡਾ ਕੂਟਨੀਤਕ ਵਿਵਾਦ ਪੈਦਾ ਹੋ ਗਿਆ। ਹਾਲਾਂਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ‘ਬੇਹੂਦਾ’ ਅਤੇ ‘ਪ੍ਰੇਰਿਤ’ ਦਸਿਆ ਹੈ।