ਨੀਲਗਿਰੀ: ਤਾਮਿਲਨਾਡੂ ਦੇ ਨੀਲਗਿਰੀ ਜ਼ਿਲੇ ਦੇ ਕੁਨੂਰ ਨੇੜੇ ਬੁੱਧਵਾਰ ਦੁਪਹਿਰ ਨੂੰ ਫੌਜ ਦੇ ਉੱਚ ਅਧਿਕਾਰੀਆਂ ਨੂੰ ਲੈ ਕੇ ਜਾ ਰਿਹਾ ਆਈਏਐਫ ਦਾ ਇੱਕ Mi-17V5 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹੈਲੀਕਾਪਟਰ ਵਿੱਚ ਜਨਰਲ ਬਿਪਿਨ ਰਾਵਤ (ਸੀਡੀਐਸ), ਸ੍ਰੀਮਤੀ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲਐਸ ਲਿਦੜ, ਲੈਫਟੀਨੈਂਟ ਕਰਨਲ ਹਰਜਿੰਦਰ ਸਿੰਘ, ਐਨਕੇ ਗੁਰਸੇਵਕ ਸਿੰਘ, ਐਨਕੇ ਜਤਿੰਦਰ ਕੁਮਾਰ, ਐਲ/ਐਨਕੇ ਵਿਵੇਕ ਕੁਮਾਰ, ਐਲ/ਐਨਕੇ ਬੀ ਸਾਈ ਤੇਜਾ ਅਤੇ ਹੌਲਦਾਰ ਸਤਪਾਲ ਮੌਜੂਦ ਸਨ। ਹੈਲੀਕਾਪਟਰ ਸਲੂਰ ਆਈਏਐਫ ਬੇਸ ਤੋਂ ਵੈਲਿੰਗਟਨ ਦੇ ਡਿਫੈਂਸ ਸਰਵਿਸਿਜ਼ ਕਾਲਜ (ਡੀਐਸਸੀ) ਜਾ ਰਿਹਾ ਸੀ ਜਦੋਂ ਇਹ ਹਾਦਸਾਗ੍ਰਸਤ ਹੋ ਗਿਆ।
ਸਥਾਨਕ ਫੌਜੀ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਦੱਸਿਆ ਗਿਆ ਹੈ ਕਿ ਸਥਾਨਕ ਲੋਕਾਂ ਨੇ 80 ਫੀਸਦੀ ਸੜ ਚੁੱਕੀਆਂ 2 ਲਾਸ਼ਾਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ ਹੈ। ਹਾਦਸੇ ਵਾਲੀ ਥਾਂ 'ਤੇ ਕੁਝ ਲਾਸ਼ਾਂ ਹੇਠਾਂ ਵੱਲ ਦੇਖੀਆਂ ਜਾ ਸਕਦੀਆਂ ਹਨ। ਸੂਤਰਾਂ ਨੇ ਦੱਸਿਆ ਕਿ ਲਾਸ਼ਾਂ ਨੂੰ ਬਰਾਮਦ ਕਰਨ ਅਤੇ ਪਛਾਣ ਦੀ ਜਾਂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਹਾਦਸਾ ਨਨਜਪੰਚਾਥਿਰਮ ਇਲਾਕੇ 'ਚ ਭਾਰੀ ਧੁੰਦ ਦੇ ਵਿਚਕਾਰ ਵਾਪਰਿਆ ਅਤੇ ਸ਼ੁਰੂਆਤੀ ਦ੍ਰਿਸ਼ਾਂ 'ਚ ਹੈਲੀਕਾਪਟਰ ਨੂੰ ਅੱਗ ਲੱਗ ਗਈ। ਸੰਭਾਵਿਤ ਜਾਨੀ ਨੁਕਸਾਨ ਜਾਂ ਸੱਟਾਂ ਬਾਰੇ ਤੁਰੰਤ ਕੋਈ ਜਾਣਕਾਰੀ ਨਹੀਂ ਸੀ। ਆਸਪਾਸ ਦੇ ਟਿਕਾਣਿਆਂ ਤੋਂ ਖੋਜ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। ਤਾਮਿਲਨਾਡੂ ਦੀ ਸਥਾਨਕ ਪੁਲਸ ਨੇ ਪੁਸ਼ਟੀ ਕੀਤੀ ਹੈ ਕਿ ਹੈਲੀਕਾਪਟਰ 'ਚ ਫੌਜ ਦੇ ਸੀਨੀਅਰ ਅਧਿਕਾਰੀ ਸਵਾਰ ਸਨ। ਐਮਰਜੈਂਸੀ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਸੇਵਾਮੁਕਤ ਲੈਫਟੀਨੈਂਟ ਜਨਰਲ ਐਚਐਸ ਪਨਾਗ ਨੇ ਸ਼ਰਧਾਂਜਲੀ ਭੇਟ ਕੀਤੀ
ਜਨਰਲ ਬਿਪਿਨ ਰਾਵਤ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਪਰ ਫੌਜ ਦੇ ਸਾਬਕਾ ਅਧਿਕਾਰੀ ਨੇ ਜਨਰਲ ਬਿਪਿਨ ਰਾਵਤ ਦੀ ਮੌਤ ਬਾਰੇ ਟਵੀਟ ਕੀਤਾ ਹੈ। ਰਿਟਾਇਰਡ ਲੈਫਟੀਨੈਂਟ ਜਨਰਲ ਐਚਐਸ ਪਨਾਗ ਨੇ ਟਵੀਟ ਕਰਕੇ ਜਨਰਲ ਬਿਪਿਨ ਰਾਵਤ ਨੂੰ ਸ਼ਰਧਾਂਜਲੀ ਦਿੱਤੀ।
ਰੱਖਿਆ ਮੰਤਰਾਲੇ ਦੇ ਅਧਿਕਾਰੀਆਂ ਦੀ ਮੀਟਿੰਗ
ਦੱਸ ਦਈਏ ਕਿ ਹਾਦਸੇ ਤੋਂ ਬਾਅਦ ਰੱਖਿਆ ਮੰਤਰਾਲਾ ਪੂਰੀ ਤਰ੍ਹਾਂ ਸਰਗਰਮ ਹੋ ਗਿਆ। ਹੈਲੀਕਾਪਟਰ ਹਾਦਸੇ ਨੂੰ ਲੈ ਕੇ ਰੱਖਿਆ ਮੰਤਰਾਲੇ 'ਚ ਅਹਿਮ ਬੈਠਕ ਚੱਲ ਰਹੀ ਹੈ। ਇਸ ਦੇ ਨਾਲ ਹੀ ਸੰਸਦ 'ਚ ਬਿਆਨ ਜਾਰੀ ਕਰਨ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਘਟਨਾ ਸਥਾਨ ਦਾ ਦੌਰਾ ਕਰ ਸਕਦੇ ਹਨ। ਇਸ ਤੋਂ ਇਲਾਵਾ ਤਾਮਿਲਨਾਡੂ ਦੇ ਮੁੱਖ ਸਕੱਤਰ ਨੇ ਨੀਲਗਿਰੀ ਦੇ ਜ਼ਿਲ੍ਹਾ ਕੁਲੈਕਟਰ ਅਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਇਸ ਦੇ ਨਾਲ ਹੀ ਸੀ.ਐਮ ਐਮਕੇ ਸਟਾਲਿਨ ਵੀ ਸ਼ਾਮ ਤੱਕ ਕੋਇੰਬਟੂਰ ਪਹੁੰਚਣਗੇ ਅਤੇ ਫਿਰ ਉੱਥੋਂ ਕੂਨੂਰ ਜਾਣਗੇ।
ਪ੍ਰਧਾਨ ਮੰਤਰੀ ਨੇ ਐਮਰਜੈਂਸੀ ਮੀਟਿੰਗ ਬੁਲਾਈ
ਹਵਾਈ ਸੈਨਾ ਦੇ ਹੈਲੀਕਾਪਟਰ ਦੇ ਕਰੈਸ਼ ਹੋਣ ਦੀ ਸੂਚਨਾ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਸੀਡੀਐਸ ਬਿਪਿਨ ਰਾਵਤ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ।
ਕਰੈਸ਼ ਹੋਏ ਹੈਲੀਕਾਪਟਰ ਵਿੱਚ ਮੌਜੂਦ 14 ਲੋਕਾਂ ਦੇ ਨਾਂਅ ਫੌਜ ਨੇ ਜਾਰੀ ਕੀਤੇ ਹਨ
- ਜਨਰਲ ਬਿਪਿਨ ਰਾਵਤ (CDS)
- ਮਧੁਲਿਕਾ ਰਾਵਤ (ਬਿਪਿਨ ਰਾਵਤ ਦੀ ਪਤਨੀ)
- ਬ੍ਰਿਗੇਡੀਅਰ ਐਲ ਐਸ ਲਿਦੜ
- ਲੈਫਟੀਨੈਂਟ ਕਰਨਲ ਹਰਜਿੰਦਰ ਸਿੰਘ
- ਐਨ ਕੇ ਗੁਰਸੇਵਕ ਸਿੰਘ
- ਐਨ ਕੇ ਜਤਿੰਦਰ ਕੁਮਾਰ
- ਲਾਂਸ ਨਾਇਕ ਵਿਵੇਕ ਕੁਮਾਰ
- ਲਾਂਸ ਨਾਇਕ ਬੀ ਸਾਈਂ ਤੇਜਾ
- ਹੌਲਦਾਰ ਸਤਪਾਲ
ਹੈਲੀਕਾਪਟਰ ਵਿੱਚ ਮੌਜੂਦ 14 ਸਵਾਰਾਂ 'ਚੋਂ 13 ਦੀ ਮੌਤ ਗਈ ਹੈ।
ਬੁਰੀ ਤਰ੍ਹਾਂ ਸੜ ਗਈਆਂ ਲਾਸ਼ਾਂ
ਨਿਊਜ਼ ਏਜੰਸੀ ਏਐਨਆਈ ਮੁਤਾਬਕ ਮੌਕੇ 'ਤੇ ਡਾਕਟਰਾਂ, ਫੌਜ ਦੇ ਅਧਿਕਾਰੀ ਅਤੇ ਕੋਬਰਾ ਕਮਾਂਡੋ ਦੀ ਟੀਮ ਮੌਜੂਦ ਹੈ। ਬਰਾਮਦ ਹੋਈਆਂ ਲਾਸ਼ਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿਉਂਕਿ ਉਹ ਬੁਰੀ ਤਰ੍ਹਾਂ ਸੜ ਚੁੱਕੀਆਂ ਹਨ । ANI ਦੇ ਮੁਤਾਬਿਕ ਪਹਾੜੀ ਦੇ ਹੇਠਾਂ ਤੋਂ ਕੁਝ ਹੋਰ ਲਾਸ਼ਾਂ ਦਿਖਾਈ ਦੇ ਰਹੀਆਂ ਹਨ । ਹਾਦਸੇ ਦੇ ਜੋ ਵਿਜ਼ੂਅਲ ਸਾਹਮਣੇ ਆਏ ਹਨ, ਉਨ੍ਹਾਂ 'ਚ ਹੈਲੀਕਾਪਟਰ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਅਤੇ ਉਸ 'ਚ ਅੱਗ ਲੱਗੀ ਹੋਈ ਹੈ।