ਚੰਡੀਗੜ੍ਹ: ਸੂਬੇ ਭਰ ਚ ਗੰਨਾ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਕਿਸਾਨਾਂ ਵੱਲੋਂ ਰਾਸ਼ਟਰੀ ਮਾਰਗਾਂ ਅਤੇ ਰੇਲਵੇ ਟ੍ਰੈਕਾਂ ’ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨੀ ਅੰਦੋਲਨ ਨੂੰ ਵੇਖਦੇ ਹੋਏ ਰੇਲਵੇ ਵਿਭਾਗ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।
ਰੇਲਵੇ ਵਿਭਾਗ ਨੇ ਕੀਤੀਆਂ ਟ੍ਰੇਨਾਂ ਰੱਦ
ਦੱਸ ਦਈਏ ਕਿ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੇ ਚੱਲਦੇ ਕਈ ਟ੍ਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਲੁਧਿਆਣਾ-ਅੰਮ੍ਰਿਤਸਰ ਅਤੇ ਲੁਧਿਆਣਾ -ਜੰਮੂ ਰੇਲਵੇ ਟ੍ਰੈਕ ’ਤੇ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ ਜਿਸਦੇ ਚੱਲਦੇ ਰੇਲਵੇ ਵਿਭਾਗ ਵੱਲੋਂ 50 ਦੇ ਕਰੀਬ ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਦਕਿ ਕਈਆਂ ਟ੍ਰੇਨਾਂ ਦੇ ਰੂਟ ਬਦਲੇ ਗਏ ਹਨ ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਰੇਲਵੇ ਵਿਭਾਗ ਨੇ ਟਵੀਟ ਰਾਹੀ ਦਿੱਤੀ ਜਾਣਕਾਰੀ
ਕਿਸਾਨੀ ਅੰਦੋਲਨ ਦੇ ਚੱਲਦੇ ਰੇਲਵੇ ਵਿਭਾਗ ਵੱਲੋਂ ਕਈ ਟ੍ਰੇਨਾਂ ਰੱਦ ਕੀਤੀਆਂ ਗਈਆਂ ਹਨ। ਇਸ ਸਬੰਧੀ ਉੱਤਰੀ ਰੇਲਵੇ ਨੇ ਟਵੀਟ ਰਾਹੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨ ਅੰਦੋਲਨ ਦੇ ਕਾਰਨ 50 ਟ੍ਰੇਨਾਂ ਰੱਦ ਕੀਤੀਆਂ ਗਈਆਂ ਹਨ ਜਦਕਿ 18 ਟ੍ਰੇਨਾਂ ਨੂੰ ਡਾਈਵਰਟ ਕੀਤਾ ਗਿਆ ਹੈ।