ਨਵੀਂ ਦਿੱਲੀ: ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸੀ ਹਮਲੇ ਵਿੱਚ ਜ਼ਖ਼ਮੀ ਹੋਏ ਹਰਜੋਤ ਸਿੰਘ (Indian student Harjot Singh injured in Kyiv) ਸੋਮਵਾਰ ਨੂੰ ਭਾਰਤ ਪਰਤੇਗਾ। ਹਮਲੇ ਤੋਂ ਬਾਅਦ ਉਸ ਦਾ ਪਾਸਪੋਰਟ ਗੁੰਮ ਗਿਆ ਸੀ। ਭਾਰਤੀ ਰਾਜਦੂਤ ਨੇ ਉਸ ਦੀ ਘਰ ਵਾਪਸੀ ਲਈ ਪ੍ਰਬੰਧ ਕਰ ਲਏ ਹਨ। ਹਰਜੋਤ ਸੋਮਵਾਰ ਨੂੰ ਹੋਰ ਭਾਰਤੀਆਂ ਦੇ ਨਾਲ ਭਾਰਤ ਪਰਤੇਗਾ। ਕੇਂਦਰੀ ਮੰਤਰੀ ਜਨਰਲ (ਸੇਵਾਮੁਕਤ) ਵੀਕੇ ਸਿੰਘ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਜਨਰਲ (ਸੇਵਾਮੁਕਤ) ਵੀ.ਕੇ. ਸਿੰਘ ਨੇ ਟਵੀਟ ਕੀਤਾ, 'ਕੀਵ ਵਿੱਚ ਗੋਲੀ ਲੱਗਣ ਵਾਲੇ ਭਾਰਤੀ ਵਿਦਿਆਰਥੀ ਹਰਜੋਤ ਸਿੰਘ ਸੋਮਵਾਰ ਨੂੰ ਸਾਡੇ ਨਾਲ ਭਾਰਤ ਪਰਤਣਗੇ।' ਇਸ ਦੇ ਨਾਲ ਹੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ 'ਅਸੀਂ 76 ਉਡਾਣਾਂ ਰਾਹੀਂ ਯੂਕਰੇਨ ਤੋਂ 15,920 ਤੋਂ ਵੱਧ ਵਿਦਿਆਰਥੀਆਂ ਨੂੰ ਸਫਲਤਾਪੂਰਵਕ ਬਾਹਰ ਕੱਢਿਆ ਹੈ।
ਦੱਸ ਦਈਏ ਕਿ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਰਮਿਆਨ 4 ਮਾਰਚ ਨੂੰ ਕੀਵ ਵਿੱਚ ਭਾਰਤੀ ਵਿਦਿਆਰਥੀ ਹਰਜੋਤ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ ਸੀ। ਵਿਦਿਆਰਥੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਗੱਲ ਦਾ ਪ੍ਰਗਟਾਵਾ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਰਾਜ ਮੰਤਰੀ ਜਨਰਲ ਵੀ.ਕੇ.ਸਿੰਘ ਨੇ ਵਿਸ਼ੇਸ਼ ਤੌਰ 'ਤੇ ਪੋਲੈਂਡ ਦੇ ਰਜ਼ੇਜੋ ਹਵਾਈ ਅੱਡੇ 'ਤੇ ਗੱਲਬਾਤ ਦੌਰਾਨ ਕੀਤਾ।