ਚੰਡੀਗੜ੍ਹ: ਜਿੱਥੇ ਇੱਕ ਪਾਸੇ ਯੂਕਰੇਨ ਅਤੇ ਰੂਸ ਦੀ ਜੰਗ (The war between Ukraine and Russia) ਸ਼ੁਰੂ ਹੋ ਚੁੱਕੀ ਹੈ। ਉੱਥੇ ਹੁਣ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ (Indian students stranded in Ukraine) ਦੇ ਮਾਪੇ ਉਨ੍ਹਾਂ ਦੀ ਸੁਰੱਖਿਆ ਅਤੇ ਭਾਰਤ ਵਾਪਸੀ ਨੂੰ ਲੈ ਕੇ ਚਿੰਤਤ ਹਨ।
ਦੱਸ ਦਈਏ ਕਿ ਵੱਡੀ ਗਿਣਤੀ ’ਚ ਭਾਰਤੀ ਵਿਦਿਆਰਥੀ ਯੂਕਰੇਨ ’ਚ ਫਸੇ ਹੋਏ ਹਨ। ਜੋ ਭਾਰਤ ਸਰਕਾਰ ਨੂੰ ਮਦਦ ਕਰਨ ਦੀ ਅਪੀਲ ਕਰ ਰਹੇ ਹਨ। ਇਸੇ ਤਰ੍ਹਾਂ ਹੀ ਪੰਜਾਬ ਦੇ ਕਈ ਵਿਦਿਆਰਥੀ ਖਾਰਕਿਵ ਨੈਸ਼ਨਲ ਮੈਡੀਕਲ ਯੂਨੀਵਰਸਿਟੀ ਖਾਰਕਿਵ ਵਿਖੇ ਮੈਡੀਕਲ ਦੀ ਪੜਾਈ ਕਰਨ ਲਈ ਗਏ ਸੀ ਪਰ ਰੂਸ ਯੂਕਰੇਨ ਜੰਗ ਦੇ ਚੱਲਦੇ ਹੁਣ ਉੱਥੇ ਫਸ ਗਏ ਹਨ।
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੀ ਰਹਿਣ ਵਾਲੀ ਸ਼੍ਰੇਆ ਮਹਿਤਾ, ਡੇਰਾਬੱਸੀ ਦੀ ਗੁਰਵਿੰਦਰ ਕੌਰ, ਲੁਧਿਆਣਾ ਦੀ ਸਾਕਸ਼ੀ ਅਤੇ ਮੋਗਾ ਦੀ ਨੰਦਿਨੀ ਵੱਲੋਂ ਭਾਰਤ ਸਰਕਾਰ ਨੂੰ ਉਨ੍ਹਾਂ ਨੂੰ ਜਲਦ ਤੋਂ ਜਲਦ ਇੱਥੋ ਕੱਢਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਇਸ ਸਬੰਧੀ ਵੀਡੀਓ ਵੀ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇੱਥੇ ਉਹ ਮੈਡੀਕਲ ਦੀ ਪੜਾਈ ਕਰਨ ਲਈ ਆਏ ਸੀ ਪਰ ਰੂਸ ਅਤੇ ਯੂਕਰੇਨ ਦੀ ਲੜਾਈ ਦੇ ਕਾਰਨ ਹੁਣ ਉਹ ਇੱਥੋ ਬਾਹਰ ਨਹੀਂ ਨਿਕਲ ਪਾ ਰਹੇ ਹਨ। ਲਗਾਤਾਰ ਉਨ੍ਹਾਂ ਨੂੰ ਧਮਾਕਿਆਂ ਦੀ ਆਵਾਜ਼ ਸੁਣਾਈ ਦੇ ਰਹੀ ਹੈ। ਵਿਦਿਆਰਥੀਆਂ ਨੇ ਦੱਸਿਆ ਕਿ ਉਹ ਹੋਸਟਲ ਦੇ 5 ਨੰਬਰ ਬੇਸਮੇਂਟ ’ਚ ਹਨ। ਇੱਥੇ 500 ਤੋਂ 600 ਵਿਦਿਆਰਥੀ ਫਸੇ ਹੋਏ ਹਨ।
ਵਿਦਿਆਰਥੀਆਂ ਨੇ ਲਾਈ ਸਰਕਾਰ ਨੂੰ ਮਦਦ ਦੀ ਗੁਹਾਰ ਕਾਬਿਲੇਗੌਰ ਹੈ ਕਿ ਯੂਕਰੇਨ ਵਿੱਚ ਲਗਭਗ 20,000 ਭਾਰਤੀ ਫਸੇ ਹੋਏ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਵਿਦਿਆਰਥੀ ((20,000 Indians are stranded in ukraine) ਹਨ। ਇਸ ਦੇ ਨਾਲ ਹੀ ਰੂਸੀ ਹਮਲੇ ਕਾਰਨ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਘਰ ਲਿਆਉਣ ਲਈ ਏਅਰ ਇੰਡੀਆ ਦਾ ਜਹਾਜ਼ ਰੋਮਾਨੀਆ ਦੀ ਰਾਜਧਾਨੀ ਬੁਖਾਰੇਸਟ ਪਹੁੰਚਿਆ।
ਭਾਰਤੀ ਦੂਤਾਵਾਸ ਦੀ ਵਿਦਿਆਰਥੀਆਂ ਨੂੰ ਅਪੀਲ
ਏਅਰ ਇੰਡੀਆ ਨੇ ਸ਼ੁੱਕਰਵਾਰ ਰਾਤ ਨੂੰ ਟਵੀਟ ਕੀਤਾ ਕਿ ਉਹ ਸ਼ਨੀਵਾਰ ਨੂੰ ਦਿੱਲੀ ਅਤੇ ਮੁੰਬਈ ਤੋਂ ਬੁਖਾਰੇਸਟ ਅਤੇ ਬੁਡਾਪੇਸਟ ਲਈ ਬੀ787 ਜਹਾਜ਼ਾਂ ਦਾ ਸੰਚਾਲਨ ਕਰੇਗਾ। ਯੂਕਰੇਨ ਵਿੱਚ ਭਾਰਤੀ ਦੂਤਾਵਾਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਰੋਮਾਨੀਆ ਅਤੇ ਹੰਗਰੀ ਤੋਂ ਆਉਣ ਅਤੇ ਜਾਣ ਵਾਲੇ ਰੂਟਾਂ ਦੀ ਨਿਸ਼ਾਨਦੇਹੀ 'ਤੇ ਕੰਮ ਕਰ ਰਿਹਾ ਹੈ। ਦੂਤਾਵਾਸ ਨੇ ਕਿਹਾ, ਇਸ ਸਮੇਂ ਅਧਿਕਾਰੀਆਂ ਦੀਆਂ ਟੀਮਾਂ ਚੇਰਨੀਵਤਸੀ ਨੇੜੇ ਉਜ਼ੋਰੌਡ, ਪੋਰਬਨੇ-ਸਿਰੇਤ ਰੋਮਾਨੀਆ ਸਰਹੱਦੀ ਚੌਕੀਆਂ ਨੇੜੇ ਚੋਪ-ਜਾਹੋਨੀ ਹੰਗਰੀ ਸਰਹੱਦ 'ਤੇ ਪਹੁੰਚ ਰਹੀਆਂ ਹਨ। ਦੂਤਾਵਾਸ ਨੇ ਕਿਹਾ ਕਿ ਇਨ੍ਹਾਂ ਸਰਹੱਦੀ ਜਾਂਚ ਚੌਕੀਆਂ ਦੇ ਨੇੜੇ ਰਹਿਣ ਵਾਲੇ ਭਾਰਤੀ ਨਾਗਰਿਕਾਂ, ਖਾਸ ਤੌਰ 'ਤੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਵਿਦੇਸ਼ ਮੰਤਰਾਲੇ ਦੀਆਂ ਟੀਮਾਂ ਨਾਲ ਤਾਲਮੇਲ ਕਰਕੇ ਕ੍ਰਮਬੱਧ ਤਰੀਕੇ ਨਾਲ ਰਵਾਨਾ ਹੋ ਜਾਣ।
ਇਹ ਵੀ ਪੜੋ:ਮੋਗਾ ਦੀ ਰਮਨਦੀਪ ਨੇ ਦੱਸੇ ਯੂਕਰੇਨ ਦੇ ਹਾਲਾਤ, ਚਿੰਤਾ ’ਚ ਮਾਪੇ