ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅਸਥਾਈ ਰਜਿਸਟਰੇਸ਼ਨ ਵਾਲੀ ਕਾਰ ਦੀ ਚੋਰੀ ਦੇ ਦਾਅਵੇ ਨੂੰ ਰੱਦ ਕਰਦਿਆਂ ਵੀਰਵਾਰ ਨੂੰ ਕਿਹਾ ਕਿ ਜੇਕਰ ਕਿਸੇ ਵਾਹਨ ਦੀ ਵੈਧ ਰਜਿਸਟ੍ਰੇਸ਼ਨ ਨਹੀਂ ਹੁੰਦੀ ਤਾਂ ਬੀਮਾ ਦਾਅਵੇ ਤੋਂ ਇਨਕਾਰ ਕੀਤਾ ਜਾ ਸਕਦਾ ਹੈ।
ਜਸਟਿਸ ਯੂ ਯੂ ਲਲਿਤ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਜੇ ਪਾਲਿਸੀ ਦੇ ਨਿਯਮਾਂ ਅਤੇ ਸ਼ਰਤਾਂ ਦੀ ਬੁਨਿਆਦੀ ਉਲੰਘਣਾ ਹੁੰਦੀ ਹੈ ਤਾਂ ਬੀਮਾ ਰਕਮ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ ਜਾਂਦਾ ਹੈ।
ਬੈਂਚ ਨੇ ਜਸਟਿਸ ਐਸ ਰਵਿੰਦਰ ਭੱਟ ਤੇ ਬੇਲਾ ਐਮ ਤ੍ਰਿਵੇਦੀ ਦੀ ਬੈਂਚ ਨੇ ਕਿਹਾ, “ਕਾਨੂੰਨ ਬਾਰੇ ਇਸ ਅਦਾਲਤ ਦੀ ਰਾਏ ਕੀ ਮਹੱਤਵਪੂਰਨ ਹੈ, ਕਿ ਜਦੋਂ ਕੋਈ ਬੀਮਾ ਯੋਗ ਘਟਨਾ ਵਾਪਰਦੀ ਹੈ। ਜਿਸ ਨਾਲ ਸੰਭਾਵਤ ਤੌਰ 'ਤੇ ਜ਼ਿੰਮੇਵਾਰੀ ਆਉਂਦੀ ਹੈ, ਤਾਂ ਬੀਮੇ ਦੇ ਇਕਰਾਰਨਾਮੇ ਵਿੱਚ ਸ਼ਾਮਲ ਸ਼ਰਤਾਂ ਦੀ ਕੋਈ ਬੁਨਿਆਦੀ ਉਲੰਘਣਾ ਨਹੀਂ ਹੋਣੀ ਚਾਹੀਦੀ ਹੈ।”
ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਲਿਮਟਿਡ (United India Insurance Co Ltd) ਵੱਲੋਂ ਰਾਸ਼ਟਰੀ ਖਪਤਕਾਰ ਝਗੜੇ ਨਿਵਾਰਣ ਕਮਿਸ਼ਨ ( National Consumer Disputes Redressal Commission) ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਅਪੀਲ ਦੀ ਸੁਣਵਾਈ ਦੌਰਾਨ ਇਹ ਟਿੱਪਣੀਆਂ ਕੀਤੀਆਂ ਗਈਆਂ ।ਜਿਸ ਨੇ ਬੀਕਾਨੇਰ ਵਿਖੇ ਰਾਜਸਥਾਨ ਰਾਜ ਖਪਤਕਾਰ ਵਿਵਾਦ ਨਿਵਾਰਨ ਕਮਿਸ਼ਨ, ਸਰਕਟ ਬੈਂਚ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਕੰਪਨੀ ਦੀ ਸੋਧ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
ਕੇਸ ਦੇ ਮੁਤਾਬਕ, ਰਾਜਸਥਾਨ ਨਿਵਾਸੀ ਸੁਸ਼ੀਲ ਕੁਮਾਰ ਗੋਦਾਰਾ ਨੇ ਆਪਣੀ ਬੋਲੇਰੋ ਕਾਰ ਲਈ ਬੀਮਾਕਰਤਾ ਤੋਂ ਬੀਮਾ ਪਾਲਿਸੀ ਪੰਜਾਬ ਵਿੱਚ ਹਾਸਲ ਕੀਤੀ। ਹਾਲਾਂਕਿ ਉਹ ਸ਼੍ਰੀ ਗੰਗਾਨਗਰ, ਰਾਜਸਥਾਨ ਦੇ ਵਸਨੀਕ ਸਨ।