ਪੰਜਾਬ

punjab

ETV Bharat / bharat

ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ’ਚ ਇੰਟਰਨੈੱਟ ਸੇਵਾਵਾਂ ਠੱਪ ! - Internet services disrupted

ਕਿਸਾਨਾਂ ਨੇ ਜ਼ਿਲ੍ਹਾ ਸਕੱਤਰੇਤ ਦੇ ਘਿਰਾਓ ਦਾ ਐਲਾਨ ਕੀਤਾ ਹੈ ਜਿਸਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਤੇਜ਼ੀ ਨਾਲ ਕਾਰਵਾਈ ਕਰਨ ਵਾਲੀ ਫੋਰਸ ਦੀ ਇੱਕ ਟੁਕੜੀ ਵੀ ਬੁਲਾਈ ਹੈ ਜੋ ਸਕੱਤਰੇਤ ਪਹੁੰਚ ਚੁੱਕੀ ਹੈ। ਇਸਤੋਂ ਇਲਾਵਾ ਕਰਨਾਲ ਜ਼ਿਲ੍ਹੇ 'ਚ ਸੋਮਵਾਰ ਰਾਤ 12 ਵਜੇ ਤੋਂ ਇਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਜਾਣਗੀਆਂ।

ਮਹਾਪੰਚਾਇਤ ਤੋਂ ਪਹਿਲਾਂ ਹੀ ਹੋਣਗੀਆਂ ਇਟਰਨੈੱਟ ਸੇਵਾਵਾਂ ਬੰਦ!
ਮਹਾਪੰਚਾਇਤ ਤੋਂ ਪਹਿਲਾਂ ਹੀ ਹੋਣਗੀਆਂ ਇਟਰਨੈੱਟ ਸੇਵਾਵਾਂ ਬੰਦ!

By

Published : Sep 6, 2021, 5:17 PM IST

ਕਰਨਾਲ: 9 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਨੇ ਪਰ ਕਿਸਾਨੀ ਮਸਲੇ ਦਾ ਹੱਲ ਨਿੱਕਲਦਾ ਨਜ਼ਰ ਨਹੀਂ ਆ ਰਿਹਾ। ਕਰਨਾਲ 'ਚ ਹੋਏ ਕਿਸਾਨਾਂ 'ਤੇ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਦਾ ਪਾਰਾ ਹੋਰ ਵੀ ਸਿਖਰਾਂ 'ਤੇ ਪਹੁੰਚ ਗਿਆ ਹੈ। 7 ਸਤੰਬਰ ਨੂੰ ਕਰਨਾਲ 'ਚ ਕਿਸਾਨ ਮਹਾਪੰਚਾਇਤ ਹੋਣ ਜਾ ਰਹੀ ਹੈ।

ਇਹ ਵੀ ਪੜੋ: ਕਰਨਾਲ ‘ਚ ਭਲਕੇ ਕਿਸਾਨਾਂ ਦੀ ਮਹਾਪੰਚਾਇਤ, ਮਹਾਪੰਚਾਇਤ ਤੋਂ ਪਹਿਲਾਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ

ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਚੌਕਸ ਹੈ। ਜ਼ਿਲ੍ਹੇ ਚ ਧਾਰਾ -144 ਵੀ ਲਗਾਈ ਗਈ ਹੈ। ਇਸਦੇ ਨਾਲ ਹੀ ਕਿਸਾਨਾਂ ਨੇ ਜ਼ਿਲ੍ਹਾ ਸਕੱਤਰੇਤ ਦੇ ਘਿਰਾਓ ਦਾ ਵੀ ਐਲਾਨ ਕੀਤਾ ਹੈ, ਜਿਸਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਤੇਜ਼ੀ ਨਾਲ ਕਾਰਵਾਈ ਕਰਨ ਵਾਲੀ ਫੋਰਸ ਦੀ ਇੱਕ ਟੁਕੜੀ ਵੀ ਬੁਲਾਈ ਹੈ ਜੋ ਸਕੱਤਰੇਤ ਪਹੁੰਚ ਚੁੱਕੀ ਹੈ। ਇਸਤੋਂ ਇਲਾਵਾ ਕਰਨਾਲ ਜ਼ਿਲ੍ਹੇ ਚ ਸੋਮਵਾਰ ਰਾਤ 12 ਵਜੇ ਤੋਂ ਇੰਟਰਨੈਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਜਾਣਗੀਆਂ।

ਲਗਭਗ 620 ਜਵਾਨਾਂ ਇੱਕ ਟੁਕੜੀ ਵਿੱਚ ਸ਼ਾਮਲ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਕਰਨਾਲ ਵਿੱਚ ਸਕੱਤਰੇਤ ਘਿਰਾਓ ਕਾਰਨ ਨੇੜਲੇ ਕਈ ਜ਼ਿਲ੍ਹਿਆਂ ਦੇ ਐਸਪੀਜ਼ ਅਤੇ ਹਜ਼ਾਰਾਂ ਪੁਲਿਸ ਕਰਮਚਾਰੀਆਂ ਨੂੰ ਵੀ ਬੁਲਾਇਆ ਗਿਆ ਹੈ। ਕਿਸਾਨ ਆਗੂ ਗੁਰਨਾਮ ਚੜੂਨੀ ਸਮੇਤ ਕਈ ਕਿਸਾਨ ਆਗੂਆਂ ਨੇ ਪ੍ਰਸ਼ਾਸਨ ਨਾਲ ਮੀਟਿੰਗ ਵੀ ਕੀਤੀ, ਪਰ ਇਸ ਦਾ ਕੋਈ ਹੱਲ ਨਹੀਂ ਨਿਕਲਿਆ। ਜਿਸਤੋਂ ਬਾਅਦ ਕਿਸਾਨਾਂ ਨੇ ਸਾਫ਼ ਚਿਤਾਵਨੀ ਦਿੱਤੀ ਹੈ ਕਿ ਕਿਸਾਨ ਭਲਕੇ ਸਕੱਤਰੇਤ ਦਾ ਘਿਰਾਓ ਜ਼ਰੂਰ ਕਰਨਗੇ। ਜਿਸ ਵਿੱਚ ਨਾ ਸਿਰਫ ਰਾਜ ਤੋਂ ਬਲਕਿ ਦੂਜੇ ਰਾਜਾਂ ਤੋਂ ਵੀ ਕਿਸਾਨ ਕਰਨਾਲ ਪਹੁੰਚਣਗੇ।

ਦੱਸ ਦੇਈਏ ਕਿ ਪਿਛਲੇ ਦਿਨੀਂ ਕਰਨਾਲ ਦੇ ਟੋਲ ਪਲਾਜ਼ਾ 'ਤੇ ਕਿਸਾਨਾਂ ਤੇ ਪੁਲਿਸ ਦੇ ਲਾਠੀਚਾਰਜ ਤੋਂ ਬਾਅਦ ਹੀ ਕਿਸਾਨ ਅਤੇ ਸਰਕਾਰ ਆਹਮੋ-ਸਾਹਮਣੇ ਹਨ। ਕਿਸਾਨਾਂ ਨੇ ਸਰਕਾਰ ਅੱਗੇ ਤਿੰਨ ਮੰਗਾਂ ਰੱਖੀਆਂ ਹਨ। ਪਹਿਲੀ ਮੰਗ ਇਹ ਹੈ ਕਿ ਐਸਡੀਐਮ ਸਮੇਤ ਜਿਨ੍ਹਾਂ ਸਰਕਾਰੀ ਅਧਿਕਾਰੀਆਂ ਨੇ ਲਾਠੀਚਾਰਜ ਵਿੱਚ ਗਲਤੀ ਕੀਤੀ ਹੈ, ਉਨ੍ਹਾਂ ਸਾਰਿਆਂ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ। ਦੂਜੀ ਮੰਗ ਇਹ ਹੈ ਕਿ ਜਿਸ ਕਿਸਾਨ ਦੀ ਮੌਤ ਹੋ ਚੁੱਕੀ ਹੈ, ਉਸ ਦੇ ਪਰਿਵਾਰ ਨੂੰ 25 ਲੱਖ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।

ਇਹ ਵੀ ਪੜੋ: ਗੁਰਨਾਮ ਚੜੂਨੀ ਦੇ ਬਿਆਨ ਨੇ ਸੋਚਾਂ 'ਚ ਪਾਈ ਖੱਟਰ ਸਰਕਾਰ !

ਤੀਜੀ ਮੰਗ ਇਹ ਹੈ ਕਿ ਪੁਲਿਸ ਲਾਠੀਚਾਰਜ ਨਾਲ ਜ਼ਖਮੀ ਹੋਏ ਸਾਰੇ ਕਿਸਾਨਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਜਾਵੇ। ਇਨ੍ਹਾਂ ਤਿੰਨ ਮੰਗਾਂ ਨੂੰ ਮੰਨਣ ਲਈ ਕਿਸਾਨਾਂ ਨੇ ਸਰਕਾਰ ਨੂੰ 6 ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਜੇਕਰ ਸਰਕਾਰ 6 ਸਤੰਬਰ ਤੱਕ ਨਹੀਂ ਸੁਣਦੀ ਤਾਂ 7 ਸਤੰਬਰ ਨੂੰ ਪੂਰੇ ਹਰਿਆਣਾ ਦੇ ਕਿਸਾਨ ਕਰਨਾਲ ਪਹੁੰਚਣਗੇ ਅਤੇ ਮਿੰਨੀ ਸਕੱਤਰੇਤ ਦੀ ਅਣਮਿੱਥੇ ਸਮੇਂ ਲਈ ਘੇਰਾਬੰਦੀ ਕਰ ਦੇਣਗੇ।

ABOUT THE AUTHOR

...view details