ਅੱਜ ਜਿੰਨ੍ਹਾਂ ਖ਼ਬਰਾਂ ਤੇ ਰਹੇਗੀ ਨਜ਼ਰ
1.
2.
ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1.ਕੀ ਸੱਚਮੁੱਚ ਪੰਜਾਬ ‘ਤੇ ਮੰਡਰਾ ਰਿਹਾ ਹੈ ਖਤਰਾ ? ਵੇਖੋ ਇਹ ਰਿਪੋਰਟ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੁਲਾਕਾਤ ਦੌਰਾਨ ਉਨ੍ਹਾਂ ਪੰਜਾਬ ਸਰਹੱਦ 'ਤੇ ਵਧ ਰਹੀ ਦਹਿਸ਼ਤ ਅਤੇ ਬੰਬਾਂ' ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਵੱਡੇ ਕਿਸਾਨ ਆਗੂ, ਆਰਐੱਸਐੱਸ, ਭਾਜਪਾ ਦੇ ਆਗੂ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹੋ ਸਕਦੇ ਹਨ।
2.ਚੜੂਨੀ ਮੁੱਕਰੇ ! ਲੋਕਾਂ 'ਚ ਹੋਣ ਲੱਗ ਗਈਆਂ ਗੱਲਾਂ !
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ (Punjab Assembly Elections) ਲੜਨ ਨੂੰ ਲੈਕੇ ਸੂਤਰਾਂ ਦੇ ਹਵਾਲੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਸਾਹਮਣੇ ਆਈ ਹੈ ਕਿ ਗੁਰਨਾਮ ਸਿੰਘ ਚੜੂਨੀ (Gurnam Singh Chaduni ) ਨੇ ਪੰਜਾਬ ‘ਚ ਚੋਣਾਂ ਨੂੰ ਲੜਨ ਨੂੰ ਲੈਕੇ ਯੂ-ਟਰਨ ਲੈ ਲਿਆ ਹੈ।
3.ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮਿਲੀ ਵੱਡੀ ਰਾਹਤ
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਤੋਂ ਉਨ੍ਹਾਂ ਨੂੰ ਆਮਦਨ ਤੋਂ ਵੱਧ ਜ਼ਾਇਦਾਦ ਤੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਅਗਾਊਂ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਕੋਰਟ ਨੇਉਨ੍ਹਾਂ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਹਨ।
Explainer--
1.ਗੁਰਬਤ ਦੀ ਜ਼ਿੰਦਗੀ ਜੀ ਰਿਹਾ ਪਰਿਵਾਰ, ਹਾਲਾਤ ਵੇਖ ਆ ਜਾਵੇਗਾ ਰੋਣਾ !
ਪਠਾਨਕੋਟ: ਪੰਜਾਬ ਸਰਕਾਰ ਜਿੱਥੇ ਕਿ ਵਿਕਾਸ ਕਾਰਜਾਂ ਦੇ ਵੱਡੇ ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਅਤੇ ਲੋਕਾਂ ਨੂੰ ਹਰ ਇੱਕ ਸਹੂਲਤ ਦੇਣ ਦੀ ਗੱਲ ਆਖੀ ਜਾ ਰਹੀ ਹੈ। ਪਰ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਿਹਾ ਹੈ, ਪਿੰਡ ਕੋਟਲੀ ਦਾ ਇੱਕ ਪਰਿਵਾਰ ਜੋ ਕਿ ਘਰ ਦੀ ਕੱਚੀ ਛੱਤ ਹੋਣ ਦੇ ਕਾਰਨ ਬਰਸਾਤਾਂ ਦੇ ਦਿਨਾਂ ਦੇ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ, ਛੱਤ ਵੀ ਕਾਨ੍ਹਿਆਂ ਦੇ ਨਾਲ ਬਣਾਈ ਗਈ ਹੈ।
ਕੀ ਸੱਚਮੁੱਚ ਪੰਜਾਬ ‘ਤੇ ਮੰਡਰਾ ਰਿਹਾ ਹੈ ਖਤਰਾ ?, ਸੁਮੇਧ ਸੈਣੀ ਨੂੰ ਮਿਲੀ ਵੱਡੀ ਰਾਹਤ, ਚੜੂਨੀ ਮੁੱਕਰੇ ! ਲੋਕਾਂ 'ਚ ਹੋਣ ਲੱਗ ਗਈਆਂ ਗੱਲਾਂ !, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼ ਜਿਸ ਦੇ ਹੇਠਾਂ ਰਹਿ ਕੇ ਆਪਣਾ ਗੁਜ਼ਾਰਾ ਕਰ ਰਹੇ ਹਨ ਘਰ ਦੇ ਵਿੱਚ ਇਕ ਹੀ ਕਮਾਉਣ ਵਾਲਾ ਹੈ। ਉਹ ਵੀ ਅੱਜਕੱਲ੍ਹ ਬੜੀ ਮੁਸ਼ਕਿਲ ਦੇ ਨਾਲ ਆਪਣੀ ਰੋਜ਼ੀ ਰੋਟੀ ਕਮਾ ਰਿਹਾ ਹੈ। ਇਹੀ ਨਹੀਂ ਬੱਚਿਆਂ ਨੇ ਘਰ ਦੀ ਗਰੀਬੀ ਭਰੀ ਜ਼ਿੰਦਗੀ ਦੇ ਕਾਰਨ ਆਪਣੀ ਪੜ੍ਹਾਈ ਵੀ ਛੱਡ ਦਿੱਤੀ ਹੈ। ਸਰਕਾਰ ਕੋਲੋਂ ਆਪਣੇ ਘਰ ਦੀ ਛੱਤ ਪੱਕੀ ਕਰਨ ਦੀ ਉਮੀਦ ਵੀ ਵਾਰ ਵਾਰ ਫਾਰਮ ਭਰਨ ਤੋਂ ਬਾਅਦ ਖੋਂ ਚੁੱਕੇ ਹਨ ਅਤੇ ਸਰਕਾਰ ਦੇ ਵੱਡੇ ਵੱਡੇ ਦਾਅਵਿਆਂ ਦੀ ਪੋਲ ਖੋਲ੍ਹ ਰਹੇ ਹਨ।
ਇਸ ਬਾਰੇ ਜਦੋਂ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਘਰ ਵਿੱਚ ਕਮਾਉਣ ਵਾਲਾ ਇੱਕ ਹੀ ਵਿਅਕਤੀ ਹੈ। ਉਹ ਵੀ ਬੜੀ ਮੁਸ਼ਕਿਲ ਦੇ ਨਾਲ ਦੋ ਵਕਤ ਦੀ ਰੋਜ਼ੀ ਰੋਟੀ ਕਮਾ ਰਿਹਾ ਹੈ। ਜਿਸ ਦੇ ਕਾਰਨ ਇਹ ਘਰ ਦੀ ਛੱਤ ਪੱਕੀ ਨਹੀਂ ਕਰ ਸਕਦੇ। ਕੁੱਝ ਸਮਾਂ ਪਹਿਲਾਂ ਉਨ੍ਹਾਂ ਦਾ ਇੱਕ ਕਮਰਾ ਜਿਸ ਦੀ ਛੱਤ ਡਿੱਗ ਗਈ ਸੀ ਅਤੇ ਹੁਣ 6 ਜਣਿਆਂ ਦਾ ਇੱਕ ਪਰਿਵਾਰ ਬੜੀ ਮੁਸ਼ਕਿਲ ਦੇ ਨਾਲ ਆਪਣਾ ਪਾਲਣ ਪੋਸ਼ਣ ਕਰ ਰਿਹਾ ਹੈ। ਇਹੀ ਨਹੀਂ ਬੱਚਿਆਂ ਨੇ ਆਪਣੀ ਪੜ੍ਹਾਈ ਵੀ ਅੱਧ ਵਿਚਕਾਰ ਹੀ ਛੱਡ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਕਈ ਵਾਰ ਫਾਰਮ ਭਰੇ। ਪਰ ਕੋਈ ਜਵਾਬ ਨਹੀਂ ਮਿਲਿਆ। ਜਿਸ ਦੇ ਕਾਰਨ ਉਨ੍ਹਾਂ ਨੂੰ ਹੁਣ ਸਰਕਾਰ ਕੋਲੋਂ ਵੀ ਕੋਈ ਉਮੀਦ ਦਿਸਦੀ ਹੋਈ ਨਜ਼ਰ ਨਹੀਂ ਆ ਰਹੀ ਹੈ।