ਨਵੀਂ ਦਿੱਲੀ:ਮੁੱਖ ਮੰਤਰੀ ਦਾ ਅਹੁਦਾ ਖੁਸ ਜਾਣ ਮਗਰੋਂ ਕੈਪਟਨ ਅਮਰਿੰਦਰ ਸਿੰਘ (Capt Amarinder Singh) ਨੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ (Capt Amarinder Singh) ਨੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ ਉਦੋਂ ਤੋਂ ਹੀ ਕਾਂਗਰਸੀ ਉਹਨਾਂ ’ਤੇ ਸਿੱਧੇ ਤੇ ਤਿੱਖੇ ਹਮਲੇ ਕਰ ਰਹੇ ਹਨ। ਹੁਣ ਕਾਂਗਰਸ ਦੇ ਬੁਲਾਰੇ ਗੌਰਵ ਵੱਲਭ (Gaurav Vallabh) ਨੇ ਕੈਪਟਨ ਅਮਰਿੰਦਰ ਸਿੰਘ (Capt Amarinder Singh) ’ਤੇ ਤਿਖੇ ਵਾਰ ਕਰਦੇ ਕੀਤੇ ਹਨ। ਉਹਨਾਂ ਨੇ ਕਿਹਾ ਕਿ ਕੈਪਟਨ ਸਾਬ੍ਹ ਦੇ ਬਿਆਨ ਤੋਂ ਜਾਪਦਾ ਹੈ ਕਿ ਇਸ ਦੌਰਾਨ ਕੈਪਟਨ ਸਾਬ੍ਹ ਤੇ ਬੀਜੇਪੀ ਵਿਚਾਲੇ ਜੁਗਲਬੰਦੀ ਚੱਲ ਰਹੀ ਹੈ।
ਇਹ ਵੀ ਪੜੋ: ਭਿੰਡ ਦੇ ਬਬੇੜੀ ਪਿੰਡ ’ਚ ਏਅਰਫੋਰਸ ਦਾ ਜਹਾਜ਼ ਹਾਦਸਾਗ੍ਰਸਤ, ਦੋਵੇਂ ਪਾਇਲਟ ਸੁਰੱਖਿਅਤ
ਕੈਪਟਨ ਦੀ ਮਿਲੀ ਭੁਗਤ ਨਾਲ ਖੇਤੀ ਕਾਨੂੰਨ ਹੋਏ ਲਾਗੂ
ਉਹਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt Amarinder Singh) ਜਿਸ ਤਰ੍ਹਾਂ ਦੇ ਬਿਆਨ ਦੇ ਰਹੇ ਹਨ, ਇੰਝ ਜਾਪ ਰਿਹਾ ਹੈ ਕਿ ਜਿਵੇਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਾਗੂ ਕਰਵਾਉਣ ਵਿੱਚ ਕੈਪਟਨ ਅਮਰਿੰਦਰ ਸਿੰਘ (Capt Amarinder Singh) ਦੀ ਮਿਲੀਭੁਗਤ ਸੀ, ਕਿਉਂਕਿ 99 ਫ਼ੀਸਦੀ ਵਿਧਾਇਕ ਸ਼ਾਇਦ ਇਸ ਗੱਲ ਨੂੰ ਸਮਝਦੇ ਸਨ ਅਤੇ ਇਸੇ ਲਈ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ (Capt Amarinder Singh) ਨੂੰ ਬਦਲਣ ਦੀ ਮੰਗ ਕੀਤੀ ਸੀ। ਹੁਣ ਤੁਹਾਨੂੰ ਯਕੀਨ ਹੋ ਜਾਣਾ ਚਾਹੀਦਾ ਹੈ ਕਿ ਕਾਂਗਰਸ ਪਾਰਟੀ ਨੇ ਉਸਦੀ ਜਗ੍ਹਾ ਲੈਣ ਦਾ ਸਹੀ ਫੈਸਲਾ ਕਿਉਂ ਲਿਆ ਸੀ।
ਕੈਪਟਨ ਅਕਾਲੀ-ਭਾਜਪਾ ਪ੍ਰਤੀ ਰਹੇ ਨਰਮ