ਸ਼੍ਰੀਨਗਰ: ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਪੈਂਦੇ ਸ਼ਾਹਬਾਦ ਦੇ ਦੁਰੂ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਮੁਕਾਬਲੇ ਵਿੱਚ ਜ਼ਖਮੀ ਇੱਕ ਪੁਲਿਸ ਮੁਲਾਜ਼ਮ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਹੁਣ ਦੋਵਾਂ ਪਾਸਿਆਂ ਤੋਂ ਰੁੱਕ-ਰੁੱਕ ਕੇ ਗੋਲੀਬਾਰੀ ਜਾਰੀ ਹੈ। ਸੂਤਰਾਂ ਮੁਤਾਬਕ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਅਨੰਤਨਾਗ ਦੇ ਦੂਰ-ਦੁਰਾਡੇ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ, ਫੌਜ ਅਤੇ ਸੀ.ਆਰ.ਪੀ.ਐੱਫ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰਿਆ ਦੇਖ ਕੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਪਹਿਲਾਂ ਸੁਰੱਖਿਆ ਬਲਾਂ ਨੇ ਲੁਕੇ ਹੋਏ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ, ਪਰ ਉਹ ਨਹੀਂ ਮੰਨੇ ਅਤੇ ਗੋਲੀਬਾਰੀ ਜਾਰੀ ਰੱਖੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ, ਸੂਤਰਾਂ ਮੁਤਾਬਕ ਗਊਸ਼ਾਲਾ 'ਚ ਫਸੇ ਤਿੰਨ ਅੱਤਵਾਦੀ, ਜ਼ਖਮੀ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਵਿਸਤ੍ਰਿਤ ਜਾਣਕਾਰੀ ਦੀ ਅਜੇ ਉਡੀਕ ਹੈ।